ਸ਼ਹਿਰ ਦੀ ਬਿਹਤਰੀ ਲਈ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਲੋਕ : ਸਿੱਧੂ

ਐਸ.ਏ.ਐਸ.ਨਗਰ, 30 ਜਨਵਰੀ (ਸ.ਬ.) ਪੰਜਾਬ ਦੇ ਸਿਹਤ ਮੰਤਰੀ ਸz. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁਹਾਲੀ ਸ਼ਹਿਰ ਦੇ ਲੋਕਾਂ ਨੂੰ ਅੰਤਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਾਰਡ ਨੰਬਰ 5 ਤੋਂ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਲੜ ਰਹੀ ਉਮੀਦਵਾਰ ਸ੍ਰੀਮਤੀ ਰੁਪਿੰਦਰ ਕੌਰ ਰੀਨਾ ਦੇ ਚੋਣ ਦਫਤਰ ਦਾ ਉਦਘਾਟਨ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਐਡਵੋਡੇਟ ਕੰਵਰਬੀਰ ਸਿੰਘ ਸਿੱਧੂ, ਸੁਖਦੀਪ ਸਿੰਘ, ਸੁਖਪਾਲ ਸਿੰਘ, ਹਰਪ੍ਰੀਤ ਸਿੰਘ ਬੰਟੀ, ਜਗਵਿੰਦਰ ਸਿੰਘ ਜੱਗਾ, ਤੇਜਿੰਦਰ ਸਿੰਘ ਮਾਵੀ, ਅਮਰਜੀਤ ਸਿੰਘ ਬਰਾੜ, ਡਾ. ਗੁਰਦੀਪ ਸਿੰਘ ਵਿਰਕ, ਚਰਨਜੀਤ ਕੌਰ ਸੈਣੀ, ਰਾਧਾ ਕਿਸ਼ਨ, ਚਰਨਪ੍ਰੀਤ ਕੌਰ, ਸ਼ੇਰ ਸਿੰਘ, ਬਲਵਿੰਦਰ ਕੌਰ, ਪ੍ਰੀਤਮ ਸਿੰਘ, ਅਮਨਦੀਪ ਕੌਰ ਅਤੇ ਕੁਲਦੀਪ ਕੌਰ ਹਾਜਿਰ ਸਨ।

Leave a Reply

Your email address will not be published. Required fields are marked *