ਸ਼ਹਿਰ ਦੇ ਵਿਕਾਸ ਕਾਰਜਾਂ ਤੇ ਪੱਕੀ ਮੋਹਰ ਹੈ ਕਾਂਗਰਸ ਦੀ ਜਿੱਤ : ਸ਼ਰਮਾ

ਐਸ ਏ ਐਸ ਨਗਰ, 19 ਫਰਵਰੀ (ਸ.ਬ.) ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਹੈ ਕਿ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਾਨਦਾਰ ਤਰੀਕੇ ਨਾਲ ਜਿਤਾ ਕੇ ਲੋਕਾਂ ਨੇ ਸ. ਬਲਬੀਰ ਸਿੰਘ ਸਿੱਧੂ ਵਲੋਂ ਸ਼ਹਿਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਉਤੇ ਪੱਕੀ ਮੋਹਰ ਲਗਾ ਦਿੱਤੀ ਹੈ।

ਸ੍ਰੀ ਸ਼ਰਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਉਸ ਦੀ ਬੀ ਟੀਮ ਆਜਾਦ ਗਰੁੱਪ ਦੇ ਮੈਂਬਰਾਂ ਵਲੋਂ ਕਾਂਗਰਸ ਪਾਰਟੀ ਦੇ ਖਿਲਾਫ ਵਿਕਾਸ ਕਾਰਜਾਂ ਨੂੰ ਲੈ ਕੇ ਕਾਫੀ ਕੂੜ ਪ੍ਰਚਾਰ ਕੀਤਾ ਗਿਆ ਸੀ, ਪਰ ਹੁਣ ਇਨ੍ਹਾਂ ਆਗੂਆਂ ਨੂੰ ਚੰਗੀ ਤਰ੍ਹਾਂ ਪਤਾ ਲੱਗ ਗਿਆ ਹੈ ਕਿ ਮੁਹਾਲੀ ਦੀ ਜਨਤਾ ਕਿਸ ਪਾਰਟੀ ਦੇ ਨਾਲ ਹੈ।

ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਬਿਲਕੁਲ ਨਿਰਪੱਖ ਤਰੀਕੇ ਨਾਲ ਵੋਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਹੁਣ ਨਗਰ ਨਿਗਮ ਉਤੇ ਕਾਂਗਰਸ ਪਾਰਟੀ ਦਾ ਕਬਜਾ ਹੋਣ ਤੋਂ ਬਾਅਦ ਵਿਕਾਸ ਕਾਰਜਾਂ ਵਿਚ ਹੋਰ ਜਿਆਦਾ ਤੇਜੀ ਆਵੇਗੀ।

Leave a Reply

Your email address will not be published. Required fields are marked *