ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਵਚਨਬੱਧ : ਰਿਸ਼ਵ ਜੈਨ

ਐਸ ਏ ਐਸ ਨਗਰ, 18 ਅਕਤੂਬਰ (ਸ.ਬ.) ਸਥਾਨਕ ਫੇਜ਼ 1 ਦੀ ਗੁਰੂ ਨਾਨਕ ਮਾਰਕੀਟ ਵਿੱਚ ਜਨਤਕ ਸ਼ੌਚਾਲਿਆ ਬਣਾਉਣ ਦੇ ਕੰਮ ਦੀ ਸ਼ੁਰੂਆਤ ਨਗਰ ਨਿਗਮ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ ਵਲੋਂ ਟੱਕ ਲਗਾ ਕੇ ਕੀਤੀ ਗਈ| ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਜੈਨ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਵਿਕਾਸ ਪ੍ਰਤੀ ਪੂਰੀ ਤਰ੍ਹਾਂ ਵਚਨਵੱਧ ਹੈ ਅਤੇ ਸ਼ਹਿਰ ਦੇ ਵਿਕਾਸ ਲਈ ਨਵੇਂ ਵਿਕਾਸ ਕੰਮ ਸ਼ੁਰੂ ਕਰਵਾਏ ਗਏ ਹਨ| ਉਹਨਾਂ ਕਿਹਾ ਕਿ ਇਹ ਸ਼ੌਚਾਲਿਆ ਤਿੰਨ ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ, ਜੋ ਕਿ ਜਲਦੀ ਹੀ ਬਣ ਕੇ ਤਿਆਰ ਹੋ ਜਾਵੇਗਾ, ਜਿਸ ਕਰਕੇ ਇਲਾਕਾ ਵਾਸੀਆਂ ਨੂੰ ਕਾਫੀ ਸੁਵਿਧਾ ਮਿਲੇਗੀ| ਇਸ ਮੌਕੇ ਕਂੌਸਲਰ ਸ੍ਰੀਮਤੀ ਸੁਮਨ ਗਰਗ ਅਤੇ ਇਲਾਕਾ ਕੌਂਸਲਰ ਸ੍ਰੀ ਬੀ ਬੀ ਮੈਣੀ ਨੇ ਵੀ ਸੰਬੋਧਨ ਕੀਤਾ| ਇਸ ਮੌਕੇ ਸੁਨੀਲ ਕੁਮਾਰ ਪਿੰਕਾ, ਭੁਪਿੰਦਰ ਸਿੰਘ, ਜਰਨੈਲ ਸਿੰਘ, ਦਵਿੰਦਰ ਵਿਕੀ, ਜਸਵੰਤ ਸਿੰਘ, ਬਿਟੂ, ਕਾਲਾ, ਡਿੰਪਲ, ਇੰਦਰਜੀਤ ਖੋਖਰ, ਮਨਮੋਹਨ ਸਿੰਘ, ਗੁਰਮੀਤ ਸਿੰਘ, ਸ੍ਰੀਮਤੀ ਮੀਨਾ, ਸ੍ਰੀਮਤੀ ਮੰਜੂ, ਧਨਜੈ ਵੀ ਮੌਜੂਦ ਸਨ|

Leave a Reply

Your email address will not be published. Required fields are marked *