ਸ਼ਹਿਰ ਵਿੱਚ ਓਲਡਏਜ਼ ਹੋਮ ਬਣਾਉਣ ਦਾ ਰਾਹ ਪੱਧਰਾ

ਸ਼ਹਿਰ ਵਿੱਚ ਓਲਡਏਜ਼ ਹੋਮ ਬਣਾਉਣ ਦਾ ਰਾਹ ਪੱਧਰਾ
ਨਵਜੋਤ ਸਿੱਧੂ ਦੀ ਤਬੀਅਤ ਵਿਗੜੀ, 5 ਦਿਨਾਂ ਲਈ ਮੁਕੰਮਲ ਆਰਾਮ ਦੀ ਸਲਾਹ
ਚੋਣ ਮੁਹਿੰਮ ਦੌਰਾਨ ਲਗਾਤਾਰ 70 ਮੀਟਿੰਗਾਂ ਕਾਰਨ ਸਿਹਤ ਤੇ ਪਿਆ ਮਾੜਾ ਪ੍ਰਭਾਵ
ਚੰਡੀਗੜ੍ਹ, 6 ਦਸੰਬਰ (ਸ.ਬ.) ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੂੰ ਡਾਕਟਰਾਂ ਨੇ 5 ਦਿਨਾਂ ਤੱਕ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ. ਸਿੱਧੂ ਪਿਛਲੇ 17 ਦਿਨਾਂ ਤੋਂ ਚੋਣ ਮੁਹਿੰਮ ਤੇ ਸਨ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਲਗਾਤਾਰ 70 ਜਨਤਕ ਮੀਟਿੰਗਾਂ ਕੀਤੀਆਂ ਗਈਆਂ| ਇਸ ਨਾਲ ਉਨ੍ਹਾਂ ਦੇ ਗਲੇ (ਵੋਕਲ ਕੌਰਡਜ਼) ਤੇ ਮਾੜਾ ਪ੍ਰਭਾਵ ਪਿਆ ਹੈ| ਡਾਕਟਰਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਇਸ ਕਾਰਨ ਉਨ੍ਹਾਂ ਦੀ ਆਵਾਜ਼ ਨੂੰ ਨੁਕਸਾਨ ਪਹੁੰਚ ਸਕਦਾ ਹੈ ਅਤੇ ਡਾਕਟਰਾਂ ਵੱਲੋਂ ਸ. ਸਿੱਧੂ ਨੂੰ 3ਤੋਂ 5 ਦਿਨ ਦੇ ਮੁਕੰਮਲ ਆਰਾਮ ਦੀ ਸਲਾਹ ਦਿੱਤੀ ਗਈ ਹੈ|
ਬੁਲਾਰੇ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਸਿੱਧੂ ਐਂਮਬੋਲਿਜ਼ਮ ਟਰੀਟਮੈਂਟ ਲੈ ਰਹੇ ਹਨ ਅਤੇ ਇਸ ਦੋਰਾਨ ਲਗਾਤਾਰ ਹਵਾਈ ਯਾਤਰਾ ਉਨ੍ਹਾਂ ਲਈ ਹਾਨੀਕਾਰਕ ਹੈ| ਕੁਝ ਸਾਲ ਪਹਿਲਾਂ ਜ਼ਿਆਦਾ ਹਵਾਈ ਯਾਤਰਾ ਕਾਰਨ ਉਹ ਡੀ.ਵੀ.ਟੀ. ਦੀ ਸਮੱਸਿਆ ਤੋਂ ਪ੍ਰਭਾਵਿਤ ਹੋ ਗਏ ਸਨ| ਉਨ੍ਹਾਂ ਵੱਲੋਂ ਲੜੀਵਾਰ ਹੀਮਾਟੌਲੋਜੀ (ਬਲੱਡ) ਟੈਸਟ ਕਰਵਾਏ ਗਏ ਹਨ| ਡਾਕਟਰਾਂ ਦੀ ਸਲਾਹ ਨਾਲ ਉਹ ਮੁਕੰਮਲ ਜਾਂਚ ਅਤੇ ਰਿਕਵਰੀ ਲਈ ਕਿਸੇ ਅਣਦੱਸੀ ਥਾਂ ਤੇ ਚਲੇ ਗਏ ਹਨ| ਉਨ੍ਹਾਂ ਨੂੰ ਸਾਹ ਲੈਣ ਦੇ ਅਭਿਆਸ ਅਤੇ ਫਿਜ਼ੀਓਥੈਰੇਪੀ ਦੇ ਨਾਲ ਵਿਸ਼ੇਸ਼ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ|

Leave a Reply

Your email address will not be published. Required fields are marked *