ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ

ਐਸ ਏ ਐਸ ਨਗਰ, 23 ਜੂਨ (ਸ.ਬ.) ਪਿਛਲੇ ਕੁੱਝ ਦਿਨਾਂ ਦੌਰਾਨ ਵਾਤਾਵਰਨ ਵਿੱਚ ਦੁਬਾਰਾ ਵਧੀ ਗਰਮੀ ਨੇ ਇੱਕ ਵਾਰ ਫਿਰ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਤੇ ਬਹੁਤ ਬੁਰਾ ਅਸਰ ਪਾਇਆ ਹੈ ਜਿਸ ਕਾਰਨ ਆਮ ਲੋਕਾਂ ਨੂੰ ਤਪਦੀ ਗਰਮੀ ਵਿੱਚ ਲੋੜੀਂਦਾ ਪਾਣੀ ਹਾਸਿਲ ਨਹੀਂ ਹੋ ਰਿਹਾ ਹੈ| ਸ਼ਹਿਰ ਦੀਆਂ ਮਾਰਕੀਟਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਦੁਕਾਨਦਾਰਾਂ ਨੂੰ ਟੈਂਕਰ ਮੰਗਵਾ ਕੇ ਕੰਮ ਚਲਾਉਣਾ ਪੈ ਰਿਹਾ ਹੈ ਅਤੇ ਟੈਂਕਰ ਵਾਲਿਆਂ ਵਲੋਂ ਮਨਮਰਜੀ ਦੇ ਦਾਅ ਵਸੂਲ ਕੀਤੇ ਜਾ ਰਹੇ ਹਨ|
ਛਹਿਰ ਵਿਚਲੀ ਪੀਣ ਵਾਲੇ ਪਾਣੀ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੈ ਅਤੇ ਆਮ ਲੋਕਾਂ ਨੂੰ ਲੋੜੀਂਦੀ ਪਾਣੀ ਸਪਲਾਈ ਨਾ ਮਿਲਣ ਕਾਰਨ ਉਹਨਾਂ ਦੀਆਂ ਮੁਛਕਲਾਂ ਵੱਧ ਗਈਆਂ ਹਨ| ਹਾਲਾਤ ਇਹ ਹਨ ਕਿ ਪਿਛਲੇ ਕੁੱਝ ਦਿਨਾਂ ਤੋਂ ਉੱਪਰਲੀਆਂ ਮੰਜਿਲਾਂ ਵਿੱਚ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਚੁੱਕੀ ਹੈ| ਹੇਠਲੀ ਮੰਜਿਲ ਵਿੱਚ ਵੀ ਪਾਣੀ ਦੀ ਸਪਲਾਈ ਸਵੇਰੇ ਛਾਮ ਦੋ ਤਿੰਨ ਘੰਟੇ ਸੀਮਿਤ ਹੋ ਕੇ ਰਹਿ ਗਈ ਹੈ|
ਮੌਸਮ ਦੀ ਇਸ ਤਪਿਸ਼ ਨਾਲ ਲੱਗਦਾ ਹੈ ਕਿ ਗਰਮੀ ਹੁਣੇ ਕੁੱਝ ਦਿਨ ਹੋਰ ਜਾਰੀ ਰਹਿਣੀ ਹੈ| ਇਸ ਵਾਰ ਜਿੱਥੇ ਗਰਮੀ ਨੇ ਪੁਰਾਣੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਉੱਥੇ ਬਿਜਲੀ ਅਤੇ ਪਾਣੀ ਦੀ ਲੋੜੀਂਦੀ ਸਹੂਲੀਅਤ ਹਾਸਿਲ ਨਾ ਹੋਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਸਹਿਣੀ ਪਈ ਹੈ|
ਮਿਉਂਸਪਲ ਕੌਂਸਲਰ ਸ੍ਰ. ਕੁਲਜੀਤ ਸਿੰਘ ਬੇਦੀ ਕਹਿੰਦੇ ਹਨ ਕਿ ਸ਼ਹਿਰ ਵਿੱਚ ਆ ਰਹੀ ਪੀਣ ਵਾਲੇ ਪਾਣੀ ਦੀ ਇਸ ਕਿਲੱਤ ਲਈ ਪੂਰੀ ਤਰ੍ਹਾਂ ਸਰਕਾਰੀ ਅਧਿਕਾਰੀਆਂ ਦੀ ਲਾਪਰਵਾਹੀ ਨੂੰ ਹੀ ਜਿੰਮੇਵਾਰ ਠਹਿਰਾਇਆ ਜਾ ਸਕਦਾ ਹੈ ਜਿਹਨਾਂ ਵਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲੋੜੀਂਦੀ ਕਾਰਵਾਈ ਕਰਨ ਦੀ ਥਾਂ ਟਾਲਮਟੋਲ ਦਾ ਰਵਈਆ ਅਖਤਿਆਰ ਕੀਤੇ ਜਾਣ ਕਾਰਨ ਛਹਿਰ ਵਾਸੀਆਂ ਨੂੰ ਹਰ ਸਾਲ ਪੀਣ ਵਾਲੇ ਪਾਣੀ ਦੀ ਗੰਭੀਰ ਕਮੀ ਦਾ ਸਾਮ੍ਹਣਾ ਕਰਨਾ ਪੈਂਦਾ ਹੈ ਪਰੰਤੂ ਸੰਬੰਧਿਤ ਅਧਿਕਾਰੀ ਇੱਕ ਦੂਜੇ ਉੱਪਰ ਜਿੰਮੇਵਾਰੀ ਸੁੱਟ ਦੇ ਪੱਲਾ ਝਾੜਦੇ ਦਿਖਦੇ ਹਨ|
ਉਹਨਾਂ ਕਿਹਾ ਕਿ ਸ਼ਹਿਰ ਵਿੱਚ ਬੁਨਿਆਦੀ ਸੁਵਿਧਾਵਾਂ ਮੁਹਈਆ ਕਰਵਾਉਣ ਦੀ ਜਿੰਮੇਵਾਰੀ ਨਿਭਾਉਣ ਵਾਲੇ ਗਮਾਡਾ (ਗ੍ਰੇਟਰ ਮੁਹਾਲੀ ਡਿਵਲਪਮੈਂਟ ਅਥਾਰਟੀ) ਵਲੋਂ ਛਹਿਰ ਦੀ ਪੀਣ ਵਾਲੇ ਪਾਣੀ ਦੀ ਲੋੜ ਅਨੁਸਾਰ ਪਾਣੀ ਦੀ ਸਪਲਾਈ ਦੇ ਪ੍ਰਬੰਧ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ ਗਿਆ| ਦੂਜੇ ਪਾਸੇ ਛਹਿਰ ਵਿੱਚ ਲੋੜੀਂਦੀਆਂ ਸੁਵਿਧਾਵਾਂ ਮੁਹਈਆ ਕਰਵਾਉਣ ਦੀ ਜਿੰਮੇਵਾਰੀ ਨਿਭਾਉਣ ਵਾਲੇ ਨਗਰ ਨਿਗਮ (ਪਹਿਲਾਂ ਨਗਰ ਕੌਂਸਲ) ਵਲੋਂ ਛਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਜਿਹੜੇ ਟਿਊਬਵੈਲ ਲਗਵਾਏ ਜਾਂਦੇ ਹਨ ਉਹਨਾਂ ਦੀ ਮਿਆਦ ਵੀ ਥੋੜ੍ਹੇ ਸਮੇਂ ਬਾਅਦ ਮੁੱਕ ਜਾਂਦੀ ਹੈ ਅਤੇ ਉਹ ਵੀ ਪਾਣੀ ਦੇਣਾ ਛੱਡ ਜਾਂਦੇ ਹਨ| ਛਹਿਰ ਵਿੱਚ ਪਾਣੀ ਦੀ ਲੋੜ ਅਤੇ ਪ੍ਰਛਾਛਨ ਵਲੋਂ ਛਹਿਰ ਵਿੱਚ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੀ ਮਾਤਰਾ ਵਿਚਲੇ ਖੱਪੇ ਦੀ ਗੱਲ ਕਰੀਏ ਤਾਂ ਹਾਲਾਤ ਇਹ ਹਨ ਕਿ ਛਹਿਰ ਵਾਸੀਆਂ ਨੂੰ ਉਹਨਾਂ ਦੀ ਲੋੜ ਤੋਂ ਅੱਧਾ ਪਾਣੀ ਵੀ ਹਾਸਿਲ ਨਹੀਂ ਹੁੰਦਾ|
ਗਰਮੀ ਦੇ ਮੌਸਮ ਵਿੱਚ ਜਦੋਂ ਪਾਣੀ ਦੀ ਲਾਗਤ ਵਿੱਚ ਭਾਰੀ ਵਾਧਾ ਹੋ ਜਾਂਦਾ ਹੈ ਪਾਣੀ ਲਈ ਹਾਹਾਕਾਰ ਮਚ ਜਾਂਦੀ ਹੈ| ਇਹ ਵਰਤਾਰਾ ਹਰ ਸਾਲ ਹੀ ਸਾਮ੍ਹਣੇ ਆਉਂਦਾ ਹੈ ਪਰੰਤੂ ਪ੍ਰਛਾਛਨ ਵਲੋਂ ਇਸ ਸੰਬੰਧੀ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਇਹ ਸਮੱਸਿਆ ਇਸੇ ਤਰ੍ਹਾਂ ਹੀ ਜਾਰੀ ਰਹਿੰਦੀ ਹੈ|
ਇਸ ਸੰਬੰਧੀ ਸ੍ਰ. ਕੁਲਜੀਤ ਸਿੰਘ ਬੇਦੀ ਵਲੋਂ ਕਈ ਸਾਲ ਪਹਿਲਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਗਮਾਡਾ, ਜਨਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੇ ਖਿਲਾਫ ਅਦਾਲਤ ਵਿੱਚ ਕੇਸ ਵੀ ਪਾਇਆ ਗਿਆ ਸੀ ਅਤੇ ਉਹਨਾਂ ਵਲੋਂ ਪਾਈ ਗਈ ਜਨਹਿਤ ਪਟੀਛਨ ਤੇ ਹੋਈ ਸੁਣਵਾਈ ਤੋਂ ਬਾਅਦ ਪੰਜ ਸਾਲ ਸਾਲ ਪਹਿਲਾਂ (ਜੁਲਾਈ 2013 ਵਿੱਚ) ਗਮਾਡਾ ਨੇ ਮਾਣਯੋਗ ਅਦਾਲਤ ਵਿੱਚ ਬਾਕਾਇਦਾ ਹਲਫਨਾਮਾ ਦੇ ਕੇ ਛਹਿਰ ਵਿੱਚ ਪੀਣ ਵਾਲੇ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਦੋ ਸਾਲਾਂ ਦੇ ਵਿੱਚ ਕਜੌਲੀ ਵਾਟਰ ਵਰਕਸ ਤੋਂ 40 ਐਮ ਜੀ ਡੀ ਪਾਣੀ ਦੀ ਸਪਲਾਈ ਲਾਈਨ ਪਾਉਣ ਦੀ ਗੱਲ ਕੀਤੀ ਸੀ| ਪਰੰਤੂ ਹੁਣ ਤਕ ਕਜੌਲੀ ਤੋਂ ਛਹਿਰ ਵਿੱਚ ਸਪਲਾਈ ਕਰਨ ਵਾਲੀ ਪਾਈਪ ਲਾਈਨ ਦਾ ਕੋਈ ਅਤਾ ਪਤਾ ਨਹੀਂ ਹੈ ਅਤੇ ਇਸ ਸਾਲ ਤਾਂ ਕੀ ਅਗਲੇ ਸਾਲ ਵੀ ਛਹਿਰ ਵਾਸੀਆਂ ਨੂੰ ਇਸ ਪਾਈਪ ਲਾਈਨ ਤੋਂ ਪਾਣੀ ਦੀ ਸਪਲਾਈ ਹਾਸਿਲ ਹੋਣ ਦੀ ਕੋਈ ਸੰਭਾਵਨਾ ਨਜਰ ਨਹੀਂ ਆ ਰਹੀ ਹੈ|

Leave a Reply

Your email address will not be published. Required fields are marked *