ਸ਼ਹੀਦਾਂ ਦੀ ਸੋਚ ਨੂੰ ਅਪਨਾਇਆ ਜਾਵੇ : ਪਰਮਜੀਤ ਸਿੰਘ ਕਾਹਲੋਂ

ਐਸ ਏ ਐਸ ਨਗਰ, 23 ਮਾਰਚ (ਸ.ਬ.) ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਉੱਪਰ ਸ਼ਰਧਾਂਜਲੀ ਭੇਂਟ ਕਰਦਿਆਂ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਸ੍ਰ. ਪਰਮਜੀਤ ਸਿੰਘ ਕਾਹਲੋਂ ਅਤੇ ਕੌਂਸਲਰ ਸ੍ਰ. ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਸ਼ਹੀਦਾਂ ਦੀ ਸੋਚ ਨੂੰ ਅਪਨਾਉਣ|
ਉਹਨਾਂ ਕਿਹਾ ਕਿ ਸ਼ਹੀਦਾਂ ਨੇ ਜੋ ਸਮਾਜ ਸਿਰਜਨ ਦੇ ਸੁਪਨੇ ਲਏ ਸਨ, ਉਸ ਸਮਾਜ ਦੀ ਸਿਰਜਣਾ ਕਰਨ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਉਪਰਾਲੇ ਕਰਨੇ ਚਾਹੀਦੇ ਹਨ|
ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸੱਚੀ ਸ਼ਰਧਾਂਜਲੀ ਇਹੋ ਹੀ ਹੋਵੇਗੀ ਕਿ ਇਹਨਾਂ ਮਹਾਨ ਸ਼ਹੀਦਾਂ ਦੀ ਸੋਚ ਨੂੰ ਅਪਨਾਇਆ ਜਾਵੇ| ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਆਗੂ ਰਵਿੰਦਰ ਸ਼ਾਮਪੁਰ, ਵਿੱਕੀ ਖੈਰਪੁਰ, ਸੁੱਖਾ ਖਾਨਪੁਰ, ਰਾਜਵੀਰ ਸਿੰਘ ਮੱਕੜਿਆ, ਕਰਮ ਸਿੰਘ ਬਬਰਾ, ਸੰਨੀ ਕੰਡਾ, ਗੋਪੀ ਸਿਧਾਂਤ ਅਤੇ ਸ੍ਰ. ਨਰਿੰਦਰ ਸਿੰਘ ਨੱਤ ਵੀ ਹਾਜਿਰ ਸਨ|

Leave a Reply

Your email address will not be published. Required fields are marked *