ਸ਼ਹੀਦੀ ਦਿਵਸ ਸਬੰਧੀ ਸਮਾਗਮ 23 ਨਵੰਬਰ ਨੂੰ

ਐਸ ਏ ਐਸ ਨਗਰ, 21 ਨਵੰਬਰ (ਸ.ਬ.) ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਫੇਜ 2 ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 23 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ ਜੋਗਿੰਦਰ ਸਿੰਘ ਸੌਂਧੀ ਨੇ ਦਸਿਆ ਕਿ 23 ਨਵੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਤੋਂ ਬਾਅਦ ਭਾਈ ਹਰਪ੍ਰੀਤ ਸਿੰਘ ਸਾਜਨ ਰਾਗੀ , ਭਾਈ ਮਨਜੀਤ ਸਿਘ ਪ੍ਰਚਾਰਕ, ਭਾਈ ਸਰੂਪ ਸਿੰਘ ਰਾਗੀ ਕਥਾ,ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *