ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਐਸ. ਏ. ਐਸ. ਨਗਰ, 18 ਜੂਨ (ਸ.ਬ.) ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 12 ਜੂਨ ਤੋਂ 17 ਜੂਨ ਤੱਕ ਗੁ: ਸਾਚਾ ਧੰਨ ਸਾਹਿਬ 3ਬੀ1 ਮੁਹਾਲੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ| ਜਿਸ ਵਿੱਚ ਪੰਥ ਪ੍ਰਸਿੱਧ ਕਥਾ ਵਾਚਕ ਅਤੇ ਕੀਤਰਨੀਏ ਭਾਈ ਹਰਜੀਤ ਸਿੰਘ ਜੰਮੂ ਵਾਲੇ, ਬੀਬੀ ਜਸਲੀਨ ਕੌਰ, ਬੀਬੀ ਗੁਰਲੀਨ ਕੌਰ ਮੁਹਾਲੀ, ਭਾਈ ਜਸਵਿੰਦਰ ਸਿੰਘ ਹੈਡ ਗ੍ਰੰਥੀ, ਭਾਈ ਮੇਜਰ ਸਿੰਘ ਚੰਡੀਗੜ੍ਹ ਵਾਲੇ, ਭਾਈ ਹਰਜੋਤ ਸਿੰਘ ਮੁਕਤਸਰ ਸਾਹਿਬ ਵਾਲੇ ਅਤੇ ਸੁਖਜਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁੱਖਵੀਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਤੇ ਗੁਰਬਾਣੀ ਦੇ ਰੱਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ|
ਇਸ ਸੰਬੰਧੀ ਜਾਣਕਾਰੀ ਦਿੰਦਿਆ ਉਪਰੋਕਤ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਿੱਲ ਨੇ ਦੱਸਿਆ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਸਿੰਘ ਸਾਹਿਬ ਗਿ. ਰਘੁਵੀਰ ਸਿੰਘ, ਜਥੇਦਾਰ ਤੱਖਤ ਸ੍ਰੀ ਕੇਸਗੜ ਸਾਹਿਬ (ਆਨੰਦਪੁਰ ਸਾਹਿਬ) ਅਤੇ ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਜਥੇਦਾਰ ਤੱਖਤ ਸ੍ਰੀ ਦਮਦਮਾ ਸਾਹਿਬ ਨੇ ਹਾਜਰੀਆਂ ਭਰਕੇ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ| ਸਮੂਹ ਜਥਿਆਂ ਅਤੇ ਸਿੰਘ ਸਾਹਿਬਾਨਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ| ਸਟੇਜ ਦੀ ਸੇਵਾ ਗੁ: ਸਾਹਿਬ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਨੇ ਨਿਭਾਈ|
ਇਸ ਮੌਕੇ ਗੁ: ਸਾਹਿਬ ਦੇ ਮੀਤ ਪ੍ਰਧਾਨ ਸ੍ਰ. ਅਰਵਿੰਦਰ ਸਿੰਘ, ਸ੍ਰ. ਜਸਵੀਰ ਸਿੰਘ, ਸ੍ਰ. ਹਰਦੇਵ ਸਿੰਘ, ਸ੍ਰ. ਇਕਬਾਲ ਸਿੰਘ, ਸ. ਸਤਨਾਮ ਸਿੰਘ, ਸ. ਜੇ. ਪੀ ਸਿੰਘ ਅਤੇ ਹੋਰ ਕਮੇਟੀ ਮੈਂਬਰ ਹਾਜਿਰ ਸਨ| ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ|

Leave a Reply

Your email address will not be published. Required fields are marked *