ਸ਼ਹੀਦ ਊਧਮ ਸਿੰਘ ਜੀ ਦੀ ਯਾਦ ਵਿੱਚ ਬੂਟੇ ਲਗਾਏ

ਐਸ ਏ ਐਸ ਨਗਰ, 31 ਜੁਲਾਈ (ਸ.ਬ.) ਯੂਥ ਅਕਾਲੀ ਆਗੂ ਸੰਨੀ ਕੰਡਾ ਦੀ ਅਗਵਾਈ ਵਿੱਚ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਫੇਜ਼-11 ਵਿਚੇ ਬੂਟੇ ਲਗਾਏ| ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਆਪਣੀ ਅਣਖ ਨਾਲ ਕਦੇ ਵੀ ਸਮਝੌਤਾ ਨਹੀਂ ਕਰਦੇ| ਸ਼ਹੀਦ ਊਧਮ ਸਿੰਘ ਵੱਲੋਂ ਸੱਤ ਸਮੁੰਦਰੋਂ ਪਾਰ ਜਾ ਕੇ ਜਲ੍ਹਿਆਂ ਵਾਲੇ ਬਾਗ਼ ਦੇ ਖ਼ੂਨੀ ਸਾਕੇ ਦਾ ਬਦਲਾ ਲੈ ਕੇ ਇਸ ਗੱਲ ਨੂੰ ਸਿੱਧ ਕਰ ਦਿੱਤਾ ਸੀ|
ਇਸ ਮੌਕੇ ਸੰਨੀ ਕੰਡਾ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣੇ ਚਾਹੀਦੇ ਹਨ, ਜੋ ਵਾਤਾਵਰਨ ਨੂੰ ਸਾਫ ਰੱਖਦੇ ਹਨ ਅਤੇ ਪ੍ਰਦੂਸ਼ਣ ਫੈਲਣ ਤੋਂ ਰੋਕਦੇ ਹਨ| ਇਸ ਕਰਕੇ ਅੱਜ ਯੂਥ ਅਕਾਲੀ ਦਲ ਵੱਲੋਂ ਪਾਰਕਾਂ ਵਿੱਚ ਬੂਟੇ ਲਗਾ ਕੇ ਵਾਤਾਵਰਨ ਦੀ ਸਾਂਭ-ਸੰਭਾਲ ਵਿੱਚ ਆਪਣਾ ਯੋਗਦਾਨ ਪਾਇਆ ਗਿਆ ਹੈ ਅਤੇ ਯੂਥ ਅਕਾਲੀ ਦਲ ਇਸੇ ਤਰ੍ਹਾਂ ਹਰ ਖੇਤਰ ਵਿੱਚ ਆਪਣਾ ਯੋਗਦਾਨ ਪਾਉਂਦਾ ਰਹੇਗਾ|  ਇਸ ਮੌਕੇ ਕੌਂਸਲਰ ਅਤੇ ਸੀਨੀਅਰ ਅਕਾਲੀ ਆਗੂ ਸਤਵੀਰ ਸਿੰਘ ਧਨੋਆ,ਐਸ.ਐਸ ਵਾਲੀਆ ਵੀ ਮੌਜੂਦ ਸਨ|

Leave a Reply

Your email address will not be published. Required fields are marked *