ਸ਼ਹੀਦ ਊਧਮ ਸਿੰਘ ਦਾ ਜਨਮ ਦਿਵਸ ਮਨਾਇਆ

ਐਸ. ਏ .ਐਸ ਨਗਰ, 26 ਦਸੰਬਰ (ਸ.ਬ.) ਸ਼ਹੀਦ ਊਧਮ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਵਲੋਂ ਸ਼ਹੀਦ ਊਧਮ ਸਿੰਘ ਭਵਨ ਫੇਜ਼-3ਏ ਵਿਖੇ ਸ਼ਹੀਦ ਊਧਮ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਜਨਰਲ ਸਕੱਤਰ ਕੌਂਸਲਰ ਬੋਬੀ ਕੰਬੋਜ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ| ਇਸ ਮੌਕੇ ਦੋ ਦਿਨਾਂ ਕਰਾਟੇ ਚੈਪੀਅਨਸ਼ਿਪ ਦੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ| ਇਸ ਮੌਕੇ ਟੱਰਸਟ ਦੇ ਪ੍ਰਧਾਨ ਡਾ. ਭੁਪਿੰਦਰ ਸਿੰਘ, ਸਕੱਤਰ ਹਰਮੀਤ ਪੰਮਾ, ਟਰੱਸਟੀ ਕੁਸ਼ ਕੰਬੋਜ, ਵਿਸ਼ੇਸ਼ ਕੰਬੋਜ, ਯੋਗੇਸ਼ ਕੰਬੋਜ, ਪੁਨੀਤ, ਜਸਵਿੰਦਰ ਸਿੰਘ ਕੰਬੋਜ ਵੀ ਮੌਜੂਦ ਸਨ|

Leave a Reply

Your email address will not be published. Required fields are marked *