ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਸਮਾਗਮ ਕਰਵਾਇਆ

ਐਸ ਏ ਐਸ ਨਗਰ, 31 ਜੁਲਾਈ (ਸ.ਬ.)  ਇੰਟਰਨੈਸ਼ਨਲ ਸਰਬ ਕੰਬੋਜ ਸਮਾਜ ਅਤੇ ਸ਼ਹੀਦ ਊਧਮ ਸਿੰਘ ਭਵਨ ਮੁਹਾਲੀ ਦੇ ਪ੍ਰਬੰਧਕਾਂ ਵੱਲੋਂ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਸਮਾਗਮ ਕੀਤਾ ਗਿਆ ਅਤੇ ਇਸ ਮੌਕੇ ਸ਼ਹੀਦ  ਊਧਮ ਸਿੰਘ ਨੂੰ ਸ਼ਰਧਾਂਜਲੀ ਦਿਤੀ ਗਈ|
ਇਸ ਮੌਕੇ ਸੰਬੋਧਨ ਕਰਦਿਆਂ ਇੰਟਰਨੈਸ਼ਨਲ ਸਰਬ ਕੰਬੋਜ ਸਮਾਜ ਦੇ ਪ੍ਰਧਾਨ ਸ੍ਰੀ ਬੌਬੀ ਕੰਬੋਜ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਪੰਜਾਬ ਦਾ ਬਹਾਦਰ ਨੌਜਵਾਨ ਸੀ| ਜਿਸ ਨੇ ਜਲ੍ਹਿਆ ਵਾਲਾ ਬਾਗ ਦਾ ਬਦਲਾ ਲਿਆ| ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦ ਊਧਮ ਸਿੰਘ ਦੀ ਜੀਵਨੀ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ|
ਇਸ ਮੌਕ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਐਮ ਸੀ ਪਰਮਜੀਤ ਸਿੰਘ ਕਾਹਲੋਂ, ਐਮ ਸੀ ਕੰਵਲਜੀਤ ਸਿੰਘ ਰੂਬੀ, ਸੁਖਦੇਵ ਸਿੰਘ, ਰਾਜਾ ਮੁਹਾਲੀ, ਦੌਲਤ ਰਾਮ ਕੰਬੋਜ, ਹਰਮੀਤ ਪੰਮਾ, ਕੇਬਲ ਕੰਬੋਜ ਵੀ ਮੌਜੂਦ ਸਨ|

Leave a Reply

Your email address will not be published. Required fields are marked *