ਸ਼ਾਸਤਰੀ ਮਾਡਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਐਸ. ਏ. ਐਸ. ਨਗਰ, 13 ਅਪ੍ਰੈਲ (ਸ.ਬ.) ਸ਼ਾਸਤਰੀ ਮਾਡਲ ਸਕੂਲ ਫੇਜ਼ -1 ਮੁਹਾਲੀ ਦੇ ਵਿਦਿਆਰਥੀਆਂ ਨੇ ਵਿਸਾਖੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ|
ਬੱਚੇ ਰੰਗ ਬਰੰਗੀ ਪੁਸ਼ਾਕਾਂ ਪਹਿਨ ਕੇ ਸਕੂਲ ਪਹੁੰਚੇ ਇਸ ਮੌਕੇ ਤੇ ਸਕੂਲ ਵਿੱਚ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ| ਬੱਚਿਆਂ ਨੇ ਢੋਲ ਵਜਾ ਕੇ ਭੰਗੜਾ ਗਿੱਧਾ ਵੀ ਪਾਇਆ| ਸਕੂਲ ਮੈਨੇਜਰ ਸ੍ਰੀ ਰਾਮ ਲਾਲ ਸੇਵਕ ਨੇ ਦੱਸਿਆ ਕਿ ਵਿਸਾਖੀ ਸਾਡੇ ਦੇਸ਼ ਦਾ ਇੱਕ ਪੁਰਾਣਾ ਤਿਉਹਾਰ ਹੈ| ਇਸ ਨੂੰ ਹਾੜ੍ਹੀ ਦੀ ਫਸਲ ਪੱਕਣ ਦੀ ਖੁਸ਼ੀ ਵਿੱਚ ਮਨਾਇਆ ਜਾਂਦਾ ਹੈ| ਇਹ ਤਿਉਹਾਰ ਮਹਾਨ ਇਤਿਹਾਸਕ ਘਟਨਾਵਾਂ ਨਾਲ ਵੀ ਜੁੜਿਆ ਹੋਇਆ ਹੈ | ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ| ਇਸੇ ਦਿਨ ਨਾਲ ਸਾਡੇ  ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਦੀ ਇੱਕ ਖੂਨੀ ਘਟਨਾ ਦੀ ਜੁੜੀ ਹੈ ਜੋ ਜਾਲਮ ਅੰਗਰੇਜ਼ ਜਨਰਲ ਡਾਇਰ ਨੇ ਜਲ੍ਹਿਆ ਵਾਲੇ ਬਾਗ, ਅੰਮ੍ਰਿਤਸਰ ਵਿੱਚ ਗੋਲੀ ਚਲਾ ਕੇ ਨਿਹੱਥੇ ਲੋਕਾਂ ਦੇ ਖੂਨ ਦੀ ਹੋਲੀ ਖੇਡੀ ਸੀ| ਬੱਚਿਆਂ ਨੂੰ ਕਣਕ ਦੀ ਫਸਲਾਂ ਦੇ ਖੇਤਾਂ ਵਿੱਚ ਲਿਜਾਇਆ ਗਿਆ| ਅੰਤ ਰੰਗਾ ਰੰਗ ਪ੍ਰੋਗਰਾਮ ਕਰਨ ਉਪਰੰਤ ਬੱਚਿਆਂ ਨੂੰ ਲੱਡੂ ਵੰਡੇ ਗਏ

Leave a Reply

Your email address will not be published. Required fields are marked *