ਸ਼ਿਕਾਰ ਮਾਮਲੇ ਵਿੱਚ ਸਲਮਾਨ ਖਾਨ ਨੂੰ 5 ਸਾਲ ਦੀ ਸਜ਼ਾ, 10 ਹਜਾਰ ਰੁਪਏ ਜੁਰਮਾਨਾ

ਸ਼ਿਕਾਰ ਮਾਮਲੇ ਵਿੱਚ ਸਲਮਾਨ ਖਾਨ ਨੂੰ 5 ਸਾਲ ਦੀ ਸਜ਼ਾ, 10 ਹਜਾਰ ਰੁਪਏ ਜੁਰਮਾਨਾ
ਸੈਫ, ਸੋਨਾਲੀ, ਤੱਬੂ, ਨੀਲਿਮਾ ਤੇ ਦੁਸ਼ਅੰਤ ਸਿੰਘ ਬਰੀ
ਜੋਧਪੁਰ,5 ਅਪ੍ਰੈਲ (ਸ.ਬ.) ਕਾਲਾ ਹਿਰਨ ਸ਼ਿਕਾਰ ਮਾਮਲੇ ਵਿੱਚ ਜੋਧਪੁਰ ਅਦਾਲਤ ਨੇ ਸਲਮਾਨ ਖਾਨ ਨੂੰ 5 ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ| ਸਲਮਾਨ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤੇ ਜਲਦੀ ਹੀ ਉਹ ਜੋਧਪੁਰ ਸੈਂਟਰਲ ਜੇਲ ਭੇਜੇ ਜਾਣਗੇ| ਮੁੱਖ ਨਿਆਇਕ ਮਜਿਸਟਰੇਟ ਦੇਵ ਕੁਮਾਰ ਖੱਤਰੀ ਨੇ ਆਪਣੇ ਫੈਸਲੇ ਵਿੱਚ ਸਲਮਾਨ ਖਾਨ ਨੂੰ ਦੋਸ਼ੀ ਕਰਾਰ ਦਿਤਾ ਜਦੋਂ ਕਿ ਸੈਫ, ਸੋਨਾਲੀ, ਤੱਬੂ, ਨੀਲਿਮਾ ਤੇ ਦੁਸ਼ਅੰਤ ਸਿੰਘ ਨੂੰ ਬਰੀ ਕਰ ਦਿੱਤਾ ਗਿਆ ਹੈ|
ਜਿਕਰਯੋਗ ਹੈ ਕਿ 1998 ਵਿੱਚ ਜੋਧਪੁਰ ਵਿੱਚ ਆਪਣੀ ਫਿਲਮ ‘ਹਮ ਸਾਥ ਸਾਥ ਹੈ’ ਦੀ ਸ਼ੂਟਿੰਗ ਦੌਰਾਨ ਸਲਮਾਨ ਖਾਨ ਤੇ ਤਿੰਨ ਵੱਖ-ਵੱਖ ਥਾਵਾਂ ਤੇ ਹਿਰਨ ਦਾ ਸ਼ਿਕਾਰ ਕਰਨ ਦੇ ਦੋਸ਼ ਲੱਗੇ| ਉਨ੍ਹਾਂ ਦੀ ਗ੍ਰਿਫਤਾਰੀ ਵੀ ਹੋਈ ਤੇ ਸਲਮਾਨ ਦੇ ਕਮਰੇ ਵਿੱਚੋਂ ਪੁਲੀਸ ਨੇ ਇਕ ਪਿਸਤੌਲ ਤੇ ਰਾਈਫਲ ਬਰਾਮਦ ਕੀਤੀ ਸੀ| ਉਨ੍ਹਾਂ ਦੇ ਹਥਿਆਰ ਲਾਇਸੰਸ ਵਿੱਚ ਵੀ ਖਾਮੀਆਂ ਦੇਖੀਆਂ ਗਈਆਂ ਸਨ| ਇਸ ਤੋਂ ਬਾਅਦ ਸਲਮਾਨ ਖਿਲਾਫ ਆਮਰਜ਼ ਐਕਟ ਵਿੱਚ ਵੀ ਅਲੱਗ ਤੋਂ ਮਾਮਲਾ ਦਰਜ ਕੀਤਾ ਗਿਆ ਸੀ|

Leave a Reply

Your email address will not be published. Required fields are marked *