ਸ਼ਿਵਰਾਤਰੀ ਸਬੰਧੀ ਸ਼ੋਭਾ ਯਾਤਰਾ ਭਲਕੇ

ਐਸ ਏ ਐਸ ਨਗਰ,21 ਫਰਵਰੀ (ਸ.ਬ.) ਕੇਂਦਰੀ ਸਨਾਤਨ ਧਰਮ ਮੰਦਿਰ ਕਲਿਆਣ ਸੰਮਤੀ ਮੁਹਾਲੀ ਵਲੋਂ ਸ਼ਿਵਰਾਤਰੀ ਸਬੰਧੀ ਸ਼ੋਭਾ ਯਾਤਰਾ 22 ਫਰਵਰੀ ਨੂੰ ਕੱਢੀ ਜਾ ਰਹੀ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਮਤੀ ਦੇ ਜਨਰਲ ਸਕੱਤਰ ਮਨੋਜ ਅਗਰਵਾਲ ਨੇ ਦਸਿਆ ਕਿ ਇਹ ਸ਼ੋਭਾ ਯਾਤਰਾ                 ਫੇਜ-6 ਦੇ ਦੁਰਗਾ ਮੰਦਿਰ ਤੋਂ ਸ਼ੁਰੂ ਹੋ ਕੇ ਪੂਰੇ ਮੁਹਾਲੀ ਸ਼ਹਿਰ ਵਿਚੋਂ ਹੁੰਦੀ ਹੋਈ ਫੇਜ-11 ਦੇ ਲਕਸ਼ਮੀ ਨਰਾਇਣ ਮੰਦਿਰ ਵਿਖੇ ਸੰਪੂਰਨ ਹੋਵੇਗੀ|  ਇਹ ਸ਼ੋਭਾ ਯਾਤਰਾ ਦੁਪਹਿਰ ਇਕ ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ ਨੂੰ ਫੇਜ ਗਿਆਰਾਂ ਵਿਖੇ ਪਹੁੰਚੇਗੀ| ਉਹਨਾਂ ਦਸਿਆ ਕਿ ਸ਼ਿਵਰਾਤਰੀ ਦਾ ਤਿਉਹਾਰ 24 ਫਰਵਰੀ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ|

Leave a Reply

Your email address will not be published. Required fields are marked *