ਸ਼ਿਵ ਸੈਨਾ ਆਗੂ ਸੁਧੀਰ ਸੂਰੀ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਜਾਵੇ : ਭਾਈ ਜਤਿੰਦਰਪਾਲ ਸਿੰਘ

ਐਸ ਏ ਐਸ ਨਗਰ, 9 ਨਵੰਬਰ (ਸ.ਬ.) ਕਲਗੀਧਰ ਸੇਵਕ ਜੱਥੇ ਦੇ ਪ੍ਰਧਾਨ, ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਇੰਚਾਰਜ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਿੰਦੂ-ਸਿੱਖਾਂ ਵਿਚ ਦੰਗਾ ਭੜਕਾਉਣ ਦਾ ਯਤਨ ਕਰਨ ਵਾਲੇ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਸੁਧੀਰ ਸੂਰੀ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਜਾਵੇ|
ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਪੰਜਾਬ ਦੇ ਅਮਨ ਸ਼ਾਂਤੀ ਲਈ ਗੰਭੀਰ ਖਤਰਾ ਬਣ ਗਿਆ ਹੈ|  ਇਹ ਵਿਅਕਤੀ ਹਿੰਦੂ-ਸਿੱਖਾਂ ਵਿੱਚ ਦੰਗੇ ਭੜਕਾ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ| ਉਹਨਾਂ ਕਿਹਾ ਕਿ ਸੂਰੀ ਖਿਲਾਫ ਭਾਵੇਂ ਰਾਮਬਾਗ ਥਾਣਾ ਅੰਮ੍ਰਿਤਸਰ ਦੀ ਪੁਲੀਸ ਨੇ ਇਸ ਨੂੰ ਦੰਗਾ ਭੜਕਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕਰਕੇ ਅਦਾਲਤ ਦੇ ਹੁਕਮਾਂ ਤੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਹੈ ਪਰ ਇਹ ਸ਼ਿਵ ਸੈਨਾ ਆਗੂ ਪਹਿਲਾਂ ਵੀ ਕਈ ਵਾਰ ਗ੍ਰਿਫਤਾਰ ਹੋ ਚੁੱਕਿਆ ਹੈ ਅਤੇ ਰਿਹਾਅ ਹੋ ਚੁਕਿਆ ਹੈ| ਉਹਨਾਂ ਕਿਹਾ ਕਿ ਹਰ ਵਾਰ ਹੀ ਇਸਦੀ ਸਿਕਿਓਰਿਟੀ ਵਿਚ ਵਾਧਾ ਕਰ ਦਿਤਾ ਜਾਂਦਾ ਹੈ| ਉਹਨਾਂ ਕਿਹਾ ਕਿ ਇਹ ਆਗੂ ਸਿੱਖਾਂ ਅਤੇ ਹਿੰਦੂਆਂ ਵਿਚ ਨਫਰਤ ਫੈਲਾ ਕੇ ਖੁਦ ਸਰਕਾਰੀ ਸੁਰਖਿਆਂ ਦਾ ਆਨੰਦ ਮਾਣ ਰਹੇ ਹਨ|

Leave a Reply

Your email address will not be published. Required fields are marked *