ਸ਼ਿਵ ਸੈਨਾ ਹਿੰਦੁਸਤਾਨ ਵਲੋਂ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੂੰ ਹਟਾਉਣ ਦੀ ਮੰਗ

ਐਸ ਏ ਐਸ ਨਗਰ, 31 ਮਾਰਚ (ਸ.ਬ.) ਸ਼ਿਵ ਸੈਨਾ ਹਿੰਦੁਸਤਾਨ ਦੇ ਪੰਜਾਬ ਪ੍ਰਧਾਨ ਅਮਿਤ ਸ਼ਰਮਾ ਨੇ ਮੰਗ ਕੀਤੀ ਹੈ ਕਿ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਕੀਮਤੀ ਲਾਲ ਭਗਤ ਨੂੰ ਅਹੁਦੇ ਤੋਂ ਹਟਾਇਆ ਜਾਵੇ|
ਅੱਜ ਇਕ ਬਿਆਨ ਵਿਚ ਸ੍ਰੀ ਅਮਿਤ ਸ਼ਰਮਾ ਨੇ ਕਿਹਾ ਕਿ  ਜਦੋਂ ਕੀਮਤੀ ਲਾਲ ਭਗਤ ਨੂੰ ਗਊ ਸੇਵਾ ਕਮਿਸ਼ਨ ਦਾ ਚੇਅਰਮੈਨ ਲਗਾਇਆ ਗਿਆ ਸੀ ਤਾਂ ਉਹਨਾਂ ਨੇ ਲੋਕਾਂ ਨਾਲ ਬਹੁਤ ਵਾਅਦੇ ਕੀਤੇ ਸਨ ਪਰ ਉਹਨਾਂ ਵਿਚੋਂ ਕਿਸੇ ਇਕ ਵੀ ਵਾਅਦੇ ਨੁੰ ਪੂਰਾ ਨਹੀਂ ਕੀਤਾ ਗਿਆ|
ਉਹਨਾਂ ਕਿਹਾ ਕਿ ਗਊ ਸ਼ਾਲਾਵਾਂ ਨੂੰ ਮੁਫਤ ਬਿਜਲੀ ਦੇਣ ਦਾ ਮੁੱਦਾ ਵੀ ਠੰਡੇ ਬਸਤੇ ਵਿਚ ਪੈ ਗਿਆ ਹੈ ਅਤੇ ਕਈ ਗਊਸ਼ਾਲਾਵਾਂ ਦੀ ਉਸਾਰੀ ਵੀ ਠੱਪ ਪਈ ਹੈ| ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਕੀਮਤੀ ਲਾਲ ਭਗਤ ਨੂੰ ਅਹੁਦੇ ਤੋਂ ਹਟਾਇਆ ਜਾਵੇ|

Leave a Reply

Your email address will not be published. Required fields are marked *