ਸ਼ਿਵ ਸੈਨਾ ਹਿੰਦੋਸਤਾਨ ਦੇ ਆਗੂ ਹਿੰਦੂ ਫੈਡਰੇਸ਼ਨ ਵਿੱਚ ਸ਼ਾਮਲ

ਐਸ ਏ ਐਸ ਨਗਰ, 5 ਜੂਨ (ਸ.ਬ.) ਆਲ ਇੰਡੀਆ ਹਿੰਦੂ ਸਟੂਡੈਂਟ ਫੈਡਰੇਸ਼ਨ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸ਼ਿਵ ਸੈਨਾ ਹਿੰਦੋਸਤਾਨ ਦੇ ਹਰਿਆਣਾ ਪ੍ਰਦੇਸ਼ ਦੇ ਪ੍ਰਧਾਨ ਕਮਲ ਧਿਮਾਨ, ਵਾਇਸ ਪ੍ਰਧਾਨ ਕਰਨ ਸਿੰਘ, ਜਿਲ੍ਹਾ ਪ੍ਰਭਾਰੀ ਜਮਸਾ ਨਗਰ  ਸ੍ਰੀ ਕਮਲ ਸਿੰਘ ਆਪਣੇ ਸਾਥੀਆਂ ਸਣੇ ਆਲ ਇੰਡੀਆ ਹਿੰਦੂ ਸਟੂਡੈਂਟ               ਫੈਡਰੇਸ਼ਨ ਵਿੱਚ ਸ਼ਾਮਲ ਹੋਏ|
ਇਸ ਮੌਕੇ ਆਲ ਇੰਡੀਆ ਹਿੰਦੂ ਸਟੂਡੈਂਟ ਫੈਡਰੇਸ਼ਨ ਦੇ ਉਤਰ ਭਾਰਤ ਪ੍ਰਮੁੱਖ ਸ੍ਰੀ ਨਿਸ਼ਾਂਤ ਸ਼ਰਮਾ ਨੇ ਉਹਨਾਂ ਨੂੰ ਸਿਰੋਪਾ ਦੇ ਕੇ ਪਾਰਟੀ ਵਿੱਚ ਸ਼ਾਮਲ ਕੀਤਾ| ਇਸ ਮੌਕੇ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਗੁਰੂ ਪੰਚਾਨੰਦ ਗਿਰੀ ਮਹਾਰਾਜ ਵਲੋਂ ਸਨਾਤਨ ਧਰਮ ਪ੍ਰਤੀ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਇਹ ਟੀਮ ਸਾਡੇ ਨਾਲ ਜੁੜੀ ਹੈ| ਇਸ ਤੋਂ ਇਲਾਵਾ ਦਿੱਲੀ ਰਾਜਸਥਾਨ ਵਿੱਚ ਵੀ ਬਹੁਤ ਜਲਦ ਹੀ ਇਕਾਈਆਂ ਬਣਾਈਆਂ ਜਾ ਰਹੀਆਂ ਹਨ| ਇਸ ਮੌਕੇ ਕਮਲ ਧੀਮਾਨ ਨੇ ਕਿਹਾ ਕਿ ਬਹੁਤ ਹੀ ਜਲਦ ਹਰਿਆਣਾ ਵਿਖੇ ਇੱਕ ਵੱਡਾ ਪ੍ਰੋਗਰਾਮ ਕਰਵਾਇਆ ਜਾਵੇਗਾ|
ਇਸ ਮੌਕੇ ਦੋਆਬਾ ਪ੍ਰਧਾਨ ਕੀਰਤ ਸਿੰਘ, ਮੁਹਾਲੀ, ਪੰਜਾਬ ਵਾਈਸ ਚੇਅਰਮੈਨ ਰਾਜਿੰਦਰ ਧਾਰੀਵਾਲ, ਜਿਲ੍ਹਾ ਪ੍ਰਧਾਨ ਗਿਆਨ ਚੰਦ ਯਾਦਵ ਮੌਜੂਦ ਸਨ|

Leave a Reply

Your email address will not be published. Required fields are marked *