ਸ਼ਿਵ ਸੈਨਾ ਹਿੰਦ ਕਰੇਗੀ ਖਹਿਰਾ ਦੇ ਘਰ ਦਾ ਘਿਰਾਓ : ਨਿਸ਼ਾਂਤ ਸ਼ਰਮਾ

ਐਸ ਏ ਐਸ ਨਗਰ, 18 ਜੂਨ. (ਸ.ਬ.) ਸ਼ਿਵ ਸੈਨਾ ਹਿੰਦ ਦੇ ਮੁਖੀ ਨਿਸ਼ਾਂਤ ਸ਼ਰਮਾ ਨੇ ਕਿਹਾ ਹੈ ਕਿ ਸ਼ਿਵ ਸੈਨਾ ਹਿੰਦ ਵਲੋਂ ਜਲਦੀ ਹੀ ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ|
ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਖਾਲਿਸਤਾਨੀਆਂ ਦਾ ਸਮਰਥਣ ਕੀਤਾ ਜਾ ਰਿਹਾ ਹੈ|
ਉਹਨਾਂ ਕਿਹਾ ਕਿ ਅਸਲ ਵਿੱਚ ਪੂਰੀ ਆਮ ਆਦਮੀ ਪਾਰਟੀ ਖਾਲਿਸਤਾਨੀਆਂ ਦੀ ਸਮਰਥਕ ਹੈ| ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਇਕ ਖਾਲਿਸਤਾਨੀ ਦੇ ਘਰ ਗਏ ਸਨ| ਹੁਣ ਸੁਖਪਾਲ ਖਹਿਰਾ ਵਲੋਂ ਖਾਲਿਸਤਾਨ ਦੇ ਪੱਖ ਵਿੱਚ ਬਿਆਨ ਦਿੱਤੇ ਜਾ ਰਹੇ ਹਨ|

Leave a Reply

Your email address will not be published. Required fields are marked *