ਸ਼ਿਵ ਸੈਨਾ ਹਿੰਦ ਦੀ ਮੀਟਿੰਗ ਹੋਈ

ਐਸ ਏ ਐਸ ਨਗਰ, 23 ਮਾਰਚ (ਸ.ਬ.) ਸ਼ਿਵ ਸੈਨਾ ਹਿੰਦ ਦੀ ਇੱਕ ਮੀਟਿੰਗ ਵਾਈਸ ਚੇਅਰਮੈਨ ਰਾਜੇਸ਼ ਮਲਿਕ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਪਾਰਟੀ ਵਲੋਂ 25 ਮਾਰਚ ਨੂੰ ਲੁਧਿਆਣਾ ਵਿਖੇ ਕੀਤੀ ਜਾਣ ਵਾਲੀ ਧਰਮ ਸੰਸਦ ਸਬੰਧੀ ਵਿਚਾਰ ਚਰਚਾ ਕੀਤੀ ਗਈ|
ਇਸ ਮੌਕੇ ਸੰਬੋਧਨ ਕਰਦਿਆਂ ਰਾਸਟਰੀ ਸਕੱਤਰ ਕੀਰਤ ਸਿੰਘ ਨੇ ਕਿਹਾ ਕਿ ਕਿਸੇ ਸਾਜਿਸ ਹੇਠ ਹਿੰਦੂ ਦੇਵੀ ਦੇਵਤਾਵਾਂ ਦਾ ਮਜਾਕ ਉਡਾਇਆ ਜਾ ਰਿਹਾ ਹੈ| ਇਸ ਲਈ ਧਰਮ ਸੰਸਦ ਕਰਨੀ ਬਹੁਤ ਹੀ ਜਰੂਰੀ ਹੈ| ਉਹਨਾਂ ਕਿਹਾ ਕਿ ਧਰਮ ਸੰਸਦ ਵਿੱਚ ਸ਼ਾਮਲ ਹੋਣ ਲਈ ਪਾਰਟੀ ਵਰਕਰਾਂ ਵਿੱਚ ਬਹੁਤ ਉਤਸਾਹ ਪਾਇਆ ਜਾ ਰਿਹਾ ਹੈ| ਇਸ ਮੌਕੇ ਉਤਰ ਭਾਰਤ ਦੇ ਚੇਅਰਮੈਨ ਰਜਿੰਦਰ ਧਾਰੀਵਾਲ, ਗਿਆਨ ਚੰਦ, ਅਮਿਤ ਸ਼ਰਮਾ, ਮੁਨੀਸ਼ ਕੁਮਾਰ, ਰਾਜ ਕੁਮਾਰ, ਮਨੋਜ ਕੁਮਾਰ ਵੀ ਮੌਜੂਦ ਸਨ|

Leave a Reply

Your email address will not be published. Required fields are marked *