ਸ਼ਿਵ ਸੈਨਾ ਹਿੰਦ ਨੇ ਭ੍ਰਿਸ਼ਟਾਚਾਰ ਦੇ ਖਿਲਾਫ ਮੁਹਿੰਮ ਆਰੰਭੀ

ਚੰਡੀਗੜ੍ਹ 18 ਨਵੰਬਰ (ਸ.ਬ.) ਸ਼ਿਵ ਸੈਨਾ ਹਿੰਦ ਵਲੋਂ ਭ੍ਰਿਸ਼ਟਾਚਾਰ ਦੇ ਖਿਲਾਫ ਮੁਹਿੰਮ ਆਰੰਭ ਕਰਦਿਆਂ ਆਪਰੇਸ਼ਨ ਗੰਗਾਜਲ ਆਰੰਭ ਕੀਤਾ ਗਿਆ ਹੈ| ਇਸ ਦੇ ਤਹਿਤ ਵੱਖ-ਵੱਖ ਵਿਭਾਗਾਂ ਦੇ ਭ੍ਰਿਸ਼ਟ ਅਫਸਰਾਂ ਦੇ ਖਿਲਾਫ ਸ਼ਿਕਾਇਤਾਂ ਦਿੱਤੀਆਂ ਜਾ ਰਹੀਆਂ ਹਨ| ਪਾਰਟੀ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਦੱਸਿਆ ਕਿ ਇਸ ਆਪਰੇਸ਼ਨ ਦੇ ਤਹਿਤ ਨਗਰ ਨਿਗਮ ਮੋਗਾ ਦੇ ਅਧਿਕਾਰੀਆਂ ਵੱਲੋਂ ਕੀਤੇ ਜਾਂਦੇ ਭ੍ਰਿਸ਼ਟਾਚਾਰ ਦੇ ਖਿਲਾਫ ਵਿਜੀਲੈਂਸ ਨੂੰ ਸ਼ਿਕਾਇਤ ਸੌਂਪੀ ਹੈ ਇਸ ਦੇ ਨਾਲ ਹੀ ਜਲੰਧਰ ਵਿੱਚ ਕੱਟੀਆਂ ਜਾ ਰਹੀਆਂ ਨਾਜਾਇਜ ਕਲੋਨੀਆਂ ਦੀ ਸ਼ਿਕਾਇਤ ਵੀ ਮੇਅਰ ਨੂੰ ਕੀਤੀ ਗਈ ਹੈ|

Leave a Reply

Your email address will not be published. Required fields are marked *