ਸ਼ੇਰਗਿੱਲ ਨੇ ਸਿੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ

ਐਸ. ਏ. ਐਸ. ਨਗਰ, 6 ਜੂਨ (ਸ.ਬ.) ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਪ੍ਰਸਾਰ ਅਤੇ ਮਿਆਰੀ ਦੇਣ ਲਈ ਵਚਨਬੱਧ ਹੈ ਅਤੇ ਇਸ ਵਾਸਤੇ ਸਰਕਾਰ ਵਲੋਂ ਲੜੀਂਦੇ ਕਦਮ ਚੁੱਕੇ ਜਾ ਰਹੇ ਹਨ| ਇਹ ਗੱਲ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਉਹਨਾਂ ਨੂੰ ਮਿਲਣ ਗਏ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 69 ਦੇ ਮੁੱਖੀ ਸ੍ਰੀ ਮੋਹਨਬੀਰ ਸਿੰਘ ਸ਼ੇਰਗਿੱਲ ਨਾਲ ਮੁਲਾਕਾਤ ਦੌਰਾਨ ਆਖੀ| ਉਹਨਾਂ ਕਿਹਾ ਕਿ ਸਿੱਖਿਆ ਦਾ ਮਿਆਰ ਬਿਹਤਰ ਬਣਾਉਣ ਲਈ ਸਰਕਾਰ ਨਿੱਜੀ ਸੰਸਥਾਵਾਂ ਤੋਂ ਵੀ ਮਦਦ ਲਵੇਗੀ|
ਇਸ ਮੌਕੇ ਸ੍ਰੀ ਸ਼ੇਰਗਿੱਲ ਨੇ ਸਿੱਖਿਆ ਮੰਤਰੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸ ਜਾਹਿਰ ਕੀਤੀ ਕਿ ਉਹਨਾਂ ਦੀ ਅਗਵਾਈ ਵਿੱਚ ਸਿੱਖਿਆ ਦੇ ਖੇਤਰ ਵਿੱਚ ਲੋੜੀਂਦਾ ਸੁਧਾਰ ਹੋਵੇਗਾ| ਉਹਨਾਂ ਇਸ ਮੌਕੇ ਮੰਤਰੀ ਨੂੰ ਆਪਣੇ ਸਕੂਲ ਆਉਣ ਦਾ ਰਸਮੀ ਸੱਦਾ ਵੀ ਦਿੱਤਾ| ਸ੍ਰੀ ਸ਼ੇਰਗਿੱਲ ਨੇ ਦੱਸਿਆ ਕਿ ਸ੍ਰੀ ਸੋਨੀ ਨੇ ਉਹਨਾਂ ਨੂੰ ਭਰੋਸਾ ਦਿੱਤਾ ਕਿ ਉਹ ਛੇਤੀ ਹੀ ਉਹਨਾਂ ਦੇ ਸਕੂਲ ਦਾ ਦੌਰਾ ਕਰਨਗੇ| ਇਸ ਮੌਕੇ ਸ੍ਰੀ ਸ਼ੇਰਗਿੱਲ ਦੇ ਪੁੱਤਰ ਸ੍ਰੀ ਹਰਸ਼ਦੀਪ ਸ਼ੇਰਗਿੱਲ ਵੀ ਹਾਜਿਰ ਸਨ|

Leave a Reply

Your email address will not be published. Required fields are marked *