ਸ਼ੈਮਰਾਕ ਸਕੂਲ ਦੇ ਵਿਦਿਆਰਥੀਆਂ ਦਾ ਗੁਰਮਤਿ ਮੁਕਾਬਲਿਆਂ ਵਿੱਚ ਬਿਹਤਰੀਨ ਪ੍ਰਦਰਸ਼ਨ

ਐਸ ਏ ਐਸ ਨਗਰ, 8 ਫਰਵਰੀ (ਸ.ਬ.) ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ, ਫ਼ੇਜ਼ 6 ਵਿੱਚ ਹੋਏ ਗੁਰਮਤਿ ਮੁਕਾਬਲਿਆਂ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਲਗਭਗ ਹਰ ਮੁਕਾਬਲੇ ਵਿੱਚ ਪਹਿਲਾ ਜਾਂ ਦੂਜਾ ਸਥਾਨ ਹਾਸਿਲ ਕੀਤਾ ਹੈ| ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੁਰੁ ਗੋਬਿੰਦ ਸਿੰਘ ਜੀ ਦੇ           350 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਗਏ ਇਸ ਮੁਕਾਬਲੇ ਵਿੱਚ ਟ੍ਰਾਈ ਸਿਟੀ ਸਮੇਤ ਮੁਹਾਲੀ ਜ਼ਿਲ੍ਹੇ ਦੇ 27 ਸਕੂਲਾਂ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ| ਇਸ ਦੌਰਾਨ ਵਿਦਿਆਰਥੀਆਂ ਨੂੰ ਗੁਰਬਾਣੀ ਕੰਠ,ਕੀਰਤਨ, ਲੈਕਚਰ, ਕਵੀਸ਼ਰੀ, ਕਵਿਤਾ ਉਚਾਰਣ, ਵਾਰਤਾਲਾਪ, ਸਵਾਲ ਜਵਾਬ ਸਮੇਤ ਕਈ ਮੁਕਾਬਲੇ ਰੱਖੇ ਗਏ ਸਨ| ਜਿਨ੍ਹਾਂ ਵਿੱਚ ਸ਼ੈਮਰਾਕ ਸਕੂਲ ਦੇ ਵਿਦਿਆਰਥੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ 5100 ਰੁਪਏ ਦਾ ਨਕਦ ਇਨਾਮ ਹਾਸਿਲ ਕੀਤਾ|
ਸ਼ੈਮਰਾਕ ਸਕੂਲ ਦੇ ਡਾਇਰੈਕਟਰ ਐਜੂਕੇਸ਼ਨ ਏਅਰ ਕਾਂਮਡਰ (ਰਿਟਾ.) ਐਸ ਕੇ ਸ਼ਰਮਾ ਨੇ  ਦੱਸਿਆ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਂਦੇ ਹੋਏ ਅਤਿ ਆਧੁਨਿਕ ਸਿੱਖਿਆਂ ਦੇਣਾ ਬਹੁਤ ਜ਼ਰੂਰੀ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਨੂੰ ਸਭਿਆਚਾਰ ਅਤੇ ਭਾਰਤੀ ਪਰੰਪਰਾਵਾਂ ਨਾਲ ਵੀ ਜੋੜਨਾ ਜ਼ਰੂਰੀ ਹੈ|

Leave a Reply

Your email address will not be published. Required fields are marked *