ਸ਼ੋਪੀਆਂ ਵਿੱਚ ਸੁਰੱਖਿਆ ਫੋਰਸ ਨੇ ਚਲਾਈ ਫਿਰ ਤਲਾਸ਼ੀ ਮੁਹਿੰਮ

ਸ਼੍ਰੀਨਗਰ, 9 ਨਵੰਬਰ (ਸ.ਬ.) ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਕਈ ਪਿੰਡਾਂ ਵਿੱਚੋਂ ਅੱਤਵਾਦੀਆਂ ਨੂੰ ਫੜਨ ਲਈ ਅੱਜ ਸਵੇਰ ਤੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ| ਸੂਤਰਾਂ ਨੇ ਦੱਸਿਆ ਹੈ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੇ ਸੰਕੇਤ ਦੇ ਮੱਦੇਨਜ਼ਰ ਸੁਰੱਖਿਆ ਫੋਰਸ ਨੇ ਸ਼ੋਪੀਆਂ ਜ਼ਿਲੇ ਦੇ ਇਮਾਮ ਸਾਹਿਬ ਦੇ ਕਈ ਸਥਾਨਾਂ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ| ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਨਿਕਾਸ ਮਾਰਗਾਂ ਨੂੰ ਸੀਲ ਕਰ ਦਿੱਤਾ ਹੈ ਅਤੇ ਭਾਲ ਕੀਤੀ ਜਾ ਰਹੀ ਹੈ|

Leave a Reply

Your email address will not be published. Required fields are marked *