ਸ਼ੋਪੀਆਂ ਵਿੱਚ ਸੁਰੱਖਿਆ ਬਲਾਂ ਨੇ 5 ਅੱਤਵਾਦੀਆਂ ਨੂੰ ਕੀਤਾ ਢੇਰ

ਸ਼੍ਰੀਨਗਰ, 4 ਅਗਸਤ (ਸ.ਬ.) ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਵਿੱਚ ਦੇਰ ਰਾਤ ਤੱਕ ਜਾਰੀ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ 5 ਅੱਤਵਾਦੀ ਮਾਰੇ ਗਏ| ਸੂਬੇ ਦੀ ਪੁਲੀਸ ਡੀ. ਜੀ. ਪੀ. ਡਾ. ਐਸ. ਪੀ. ਵੈਧ ਨੇ ਅੱਜ ਇਕ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ| ਡੀ. ਜੀ. ਪੀ. ਵੈਧ ਨੇ ਟਵੀਟ ਕਰਕੇ ਦੱਸਿਆ ਕਿ ਸ਼ੋਪੀਆਂ ਦੇ ਕਿਲੂਰਾ ਵਿੱਚ ਮੁਕਾਬਲੇ ਸਥਾਨ ਉੱਤੇ 4 ਹੋਰ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ, ਹੁਣ ਤੱਕ ਕੁੱਲ 5 ਅੱਤਵਾਦੀ ਮਾਰੇ ਗਏ ਹਨ| ਡੀ. ਪੀ. ਜੀ. ਵੈਧ ਨੇ ਇਸ ਸੂਬੇ ਵਿੱਚ ਸ਼ਾਂਤੀ ਬਣਾਏ ਰੱਖਣ ਲਈ ਚੰਗਾ ਦੱਸਦੇ ਹੋJ ੇਪ੍ਰਸ਼ੰਸਾ ਵੀ ਕੀਤੀ| ਇਸ ਵਿਚਕਾਰ ਮੁਕਾਬਲੇ ਵਾਲੀ ਜਗ੍ਹਾ ਦੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੇ ਸੜਕਾਂ ਉੱਤੇ ਆ ਕੇ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ| ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ ਦੀ ਮੁਹਿੰਮ ਵਿੱਚ ਅੜਚਣ ਪੈਦਾ ਕਰਨ ਦੀ ਵੀ ਕੋਸ਼ਿਸ਼ ਕੀਤੀ ਸੀ|

Leave a Reply

Your email address will not be published. Required fields are marked *