ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ 24 ਅਤੇ 25 ਨੂੰ

ਐਸ.ਏ.ਐਸ.ਨਗਰ, 22 ਫਰਵਰੀ (ਸ.ਬ.) ਸ਼੍ਰੀ ਗੁਰੂ ਹਰਿ ਰਾਇ ਸਾਹਿਬ ਬਲੱਡ ਡੋਨਰ ਸੋਸਾਇਟੀ ਵਲੋਂ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਆਯੋਜਨ 24 ਅਤੇ 25 ਫਰਵਰੀ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼ 8 ਮੁਹਾਲੀ ਵਿਖੇ ਕੀਤਾ ਜਾ ਰਿਹਾ ਹੈ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਪ੍ਰਧਾਨ ਸz. ਪਰਮਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸੰਸਥਾ ਦੇ ਸਮੂਹ ਮੈਂਬਰ ਅਤੇ ਟ੍ਰਾਈਸਿਟੀ ਦੇ ਵੱਡੀ ਗਿਣਤੀ ਵਸਨੀਕਾਂ ਵਲੋਂ ਖੂਨਦਾਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਮੌਕੇ ਕੋਰੋਨਾ ਦੀਆਂ ਹਿਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤਾ ਜਾਵੇਗੀ ਅਤੇ ਕੈਂਪ ਦੌਰਾਨ ਚੰਡੀਗੜ੍ਹ ਦੇ ਸੈਕਟਰ 16 ਦੇ ਸਿਵਲ ਹਸਪਤਾਲ ਅਤੇ ਸੈਕਟਰ 32 ਦੇ ਮੈਡੀਕਲ ਕਾਲਜ ਹਸਪਤਾਲ ਦੀਆਂ ਟੀਮਾਂ ਵਲੋਂ ਖੂਨਦਾਨੀਆਂ ਦਾ ਖੂਨ ਇੱਕਤਰ ਕੀਤਾ ਜਾਵੇਗਾ।

Leave a Reply

Your email address will not be published. Required fields are marked *