ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਪਾਰਟੀ ਦੀਆਂ ਚੋਣ ਮੀਟਿੰਗਾਂ ਵਿਚ ਹੋ ਰਿਹਾ ਲੋਕਾਂ ਦਾ ਇਕੱਠ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਲੋਕਾਂ ਵੱਲੋਂ ਤਿਆਗਣ ਦੀ ਨਿਸ਼ਾਨੀ : ਫੂਲਰਾਜ ਸਿੰਘ

ਐਸ ਏ ਐਸ ਨਗਰ, 20 ਜਨਵਰੀ (ਸ.ਬ.) ਅੱਜ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਪਾਰਟੀ ਵੱਲ ਉਮੀਦ ਦੀਆਂ ਨਜ਼ਰਾਂ ਨਾਲ ਵੇਖ ਰਹੇ ਹਨ ਤਾਂ ਕਿ ਪੰਜਾਬ ਨੂੰ ਮੁੜ ਖੁਸ਼ਹਾਲੀ ਦੇ ਰਸਤੇ ਤੇ ਲਿਆਂਦਾ ਜਾ ਸਕੇ| ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਐਮ.ਸੀ ਫੂਲਰਾਜ ਸਿੰਘ ਨੇ ਕੈਪਟਨ                            ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਫੇਜ਼-7 ਦੀ ਮੋਟਰ ਮਾਰਕੀਟ ਵਿੱਚ ਰੱਖੀ ਕਿਰਤ ਭਾਈਚਾਰੇ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ| ਕੈਪਟਨ ਸਿੱਧੂ ਦਾ ਫੇਜ਼-7 ਪਹੁੰਚਣ ਤੇ ਮੋਟਰ ਮਾਰਕੀਟ ਦੇ ਪ੍ਰਧਾਨ ਕਰਮਚੰਦ ਸ਼ਰਮਾ ਤੇ ਕਿਰਤ ਭਾਈਚਾਰੇ ਵੱਲੋਂ ਸਨਮਾਨ ਕੀਤਾ ਗਿਆ|
ਕੈਪਟਨ ਸਿੱਧੂ ਨੇ ਕਿਹਾ ਕਿ ਉਹ ਮੋਟਰ ਮਾਰਕੀਟ ਦੇ ਕਿਰਤ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਬੇਹਤਰ ਤਰੀਕੇ ਨਾਲ ਜਾਣਦੇ ਹਨ| ਉਨ੍ਹਾਂ ਕਿਹਾ ਕਿ ਜੇਕਰ ਉਹ ਇਸ ਹਲਕੇ ਦੇ ਵਿਧਾਇਕ ਬਣਦੇ ਹਨ ਤਾਂ ਉਨ੍ਹਾਂ ਦੀ ਦਰਪੇਸ਼ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਜਰੂਰ ਹੱਲ ਕਰਣਗੇ|
ਇਸ ਮੌਕੇ ਉਨਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਲੇਬਰ ਫੈਡ ਦੇ ਐਮ.ਡੀ. ਪਰਮਿੰਦਰ ਸੋਹਾਣਾ, ਰੇਸ਼ਮ ਸਿੰਘ, ਅਮਨਦੀਪ ਸਿੰਘ ਅਬਿਆਣਾ, ਲਾਭ ਸਿੰਘ, ਐਮਸੀ ਪਰਮਜੀਤ ਸਿੰਘ ਕਾਹਲੋਂ, ਬਲਵਿੰਦਰ ਸਿੰਘ ਗੋਬਿੰਦਗੜ, ਮੋਟਰ ਮਾਰਕੀਟ ਦੇ ਪ੍ਰਧਾਨ ਕਰਮਚੰਦ, ਸਕੂਟਰ ਮਾਰਕੀਟ ਦੇ ਪ੍ਰਧਾਨ ਬਿੱਟੀ, ਹਰਮਨ ਸੰਧੂ, ਅਮਰਜੀਤ ਸਿੰਘ ਪਿੱਲੂ, ਕਰਮਜੀਤ ਸਿੰਘ ਟੀਟਾ, ਰਵਿ ਨੰਬਰਦਾਰ, ਦੀਪਕ ਧੀਮਾਨ, ਸਤਨਾਮ ਸਿੰਘ ਸੈਣੀ, ਲਲਿਤ ਸ਼ਰਮਾ, ਦਿਲਬਾਗ ਸਿੰਘ ਮਜੀਠਿਆ ਤੋਂ ਇਲਾਵਾ ਕਿਰਤ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਸਨ|

Leave a Reply

Your email address will not be published. Required fields are marked *