ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿੱਚ ਪੰਜ ਮੁੱਦਿਆਂ ਤੇ ਹੋਈਆਂ ਡੂੰਘੀਆਂ ਵਿਚਾਰਾਂ

ਐਸ ਏ ਐਸ ਨਗਰ, 2 ਅਗਸਤ (ਸ.ਬ.) ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਸੈਕਟਰ 69 ਸਥਿਤ ਦਫ਼ਤਰ ਵਿਖੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਹੋਈ| ਮੀਟਿੰਗ ਵਿੱਚ ਨਗਰ ਨਿਗਮ ਮੁਹਾਲੀ ਦੇ ਅਕਾਲੀ ਕੌਂਸਲਰ, ਅਕਾਲੀ ਦਲ ਦੇ ਅਹੁਦੇਦਾਰ ਅਤੇ ਹੋਰ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ|
ਮੀਟਿੰਗ ਵਿੱਚ ਅਕਾਲੀ ਦਲ ਦੀ ਮੈਂਬਰਸ਼ਿਪ ਨੂੰ ਵਧਾਉਣ ਸਬੰਧੀ, ਲੋਕ ਸਭਾ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅਕਾਲੀ ਦਲ ਵੱਲੋਂ ਪਿਛਲੇ ਸਮੇਂ ਵਿੱਚ ਕੀਤੇ ਕੰਮਾਂ ਨੂੰ ਲੋਕਾਂ ਵਿੱਚ ਪਹੁੰਚਾਉਣ ਸਬੰਧੀ, ਸਿੱਖ ਬੀਬੀਆਂ ਨੂੰ ਹੈਲਮਟ ਪਾਉਣ ਦੇ ਲਈ ਮਜ਼ਬੂਰ ਕਰਨ ਵਾਲੇ ਚੰਡੀਗੜ੍ਹ ਪ੍ਰਸ਼ਾਸਨ ਦਾ ਵਿਰੋਧ ਕਰਨ ਸਬੰਧੀ ਵਧਾਏ ਗਏ ਬਿਜਲੀ ਰੇਟਾਂ ਦਾ ਵਿਰੋਧ ਕਰਨ ਸਬੰਧੀ, ਗਮਾਡਾ ਅਧੀਨ ਆਉਂਦੇ ਸੈਕਟਰਾਂ 66 ਤੋਂ ਲੈ ਕੇ 80 ਤੱਕ ਪਾਣੀ ਦੇ ਰੇਟਾਂ ਵਿੱਚ ਕੀਤੇ ਗਏ ਪੰਜ ਗੁਣਾਂ ਵਾਧੇ ਦਾ ਵਿਰੋਧ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਸਾਂਝੇ ਤੌਰ ਤੇ ਕਿਹਾ ਕਿ ਅਕਾਲੀ ਦਲ ਦੀ ਮੈਂਬਰਸ਼ਿਪ ਨੂੰ ਵਧਾਉਣ ਲਈ ਅਕਾਲੀ ਆਗੂ ਦਿਨ ਰਾਤ ਇੱਕ ਕਰ ਦੇਣ ਤਾਂ ਜੋ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਹਿਲਾਂ ਘਰ ਘਰ ਅਕਾਲੀ ਦਲ ਵੱਲੋਂ ਕੀਤੇ ਕੰਮਾਂ ਨੂੰ ਯਾਦ ਕਰਵਾਇਆ ਜਾ ਸਕੇ| ਸ਼ਹਿਰ ਵਿੱਚ ਗਮਾਡਾ ਦੇ ਸੈਕਟਰਾਂ ਵਿੱਚ ਪਾਣੀ ਦੇ ਵਧੇ ਰੇਟਾਂ ਬਾਰੇ ਬੋਲਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਗਮਾਡਾ ਦੇ ਚੇਅਰਮੈਨ ਖ਼ੁਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਹਨ ਅਤੇ ਗਮਾਡਾ ਵੱਲੋਂ ਪਾਣੀ ਦੇ ਰੇਟਾਂ ਵਿੱਚ ਇੰਨਾ ਜ਼ਿਆਦਾ ਵਾਧਾ ਕੀਤਾ ਗਿਆ ਹੈ ਜਿਸ ਦਾ ਭੁਗਤਾਨ ਕਰਨਾ ਆਮ ਵਿਅਕਤੀ ਲਈ ਬਹੁਤ ਮੁਸ਼ਕਿਲ ਵਾਲੀ ਗੱਲ ਹੈ|
ਇਸ ਮੌਕੇ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਬੀ.ਸੀ. ਵਿੰਗ ਪ੍ਰਧਾਨ ਗੁਰਮੁਖ ਸਿੰਘ ਸੋਹਲ, ਕਮਲਜੀਤ ਸਿੰਘ ਰੂਬੀ ਸਕੱਤਰ ਜਨਰਲ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸੁਰਿੰਦਰ ਸਿੰਘ ਕਲੇਰ, ਪਰਦੀਪ ਸਿੰਘ ਭਾਰਜ, ਸੁਰਿੰਦਰ ਸਿੰਘ ਰੋਡਾ, ਸੰਤੋਖ ਸਿੰਘ ਸੰਧੂ ਹਰਪਾਲ ਸਿੰਘ ਬਰਾੜ, ਡਾ. ਮੇਜਰ ਸਿੰਘ, ਕੁਲਵਿੰਦਰ ਸਿੰਘ, ਜਸਰਾਜ ਸੋਨੂੰ, ਗੁਰਚਰਨ ਸਿੰਘ ਚੇਚੀ, ਚੰਨਣ ਸਿੰਘ, ਹਰਪਾਲ ਸਿੰਘ ਚੰਨਾ, ਪਰਮਿੰਦਰ ਸਿੰਘ ਤਸਿੰਬਲੀ, ਜਸਵੀਰ ਕੌਰ ਅਤਲੀ, ਗੁਰਮੀਤ ਸਿੰਘ ਵਾਲੀਆ, ਕਸ਼ਮੀਰ ਕੌਰ, ਸਤਨਾਮ ਸਿੰਘ ਮਲਹੋਤਰਾ, ਗੁਰਜੀਤ ਸਿੰਘ ਥਾਂਦੀ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ ਮੁਲਤਾਨੀ, ਜਸਵੀਰ ਸਿੰਘ ਕੁੰਭੜਾ, ਰਜਨੀ ਗੋਇਲ, ਕਰਮਜੀਤ ਕੌਰ ਮਟੌਰ, ਹਰਸੰਗਤ ਸਿੰਘ ਸੋਹਾਣਾ, ਜਗਦੋਸ਼ ਸਿੰਘ, ਗੁਰਮੇਲ ਸਿੰਘ ਮੌਜੇਵਾਲ, ਸੁਖਦੇਵ ਸਿੰਘ ਵਾਲੀਆ, ਹਰਚੇਤ ਸਿੰਘ, ਬਲਵੀਰ ਸਿੰਘ, ਹਰਭਜਨ ਸਿੰਘ, ਹਾਕਮ ਸਿੰਘ, ਮਨਜੀਤ ਸਿੰਘ ਮਾਨ, ਚਰਨਜੀਤ ਸਿੰਘ ਬਰਾੜ, ਸਵਰਨ ਸਿੰਘ ਪ੍ਰਿੰਸੀਪਲ, ਸੁਰਿੰਦਰ ਸਿੰਘ ਮਾਨ, ਜਤਿੰਦਰਪਾਲ ਸਿੰਘ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *