ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਾਰੇ ਅਕਾਲੀ ਆਗੂ ਤੇ ਵਰਕਰ ਸਹਿਯੋਗ ਦੇਣ: ਕੈਪਟਨ ਤੇਜਿੰਦਰਪਾਲ ਸਿੱਧੂ

ਐਸ.ਏ.ਐਸ. ਨਗਰ, 14 ਜੁਲਾਈ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਾਰੇ ਅਕਾਲੀ ਆਗੂ ਅਤੇ ਵਰਕਰ ਪਾਰਟੀ ਦੀ ਬਿਤਹਰੀ ਅਤੇ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦੇਣ| ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਤੋਂ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਇਹ ਵਿਚਾਰ ਸੈਕਟਰ 69 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਪਾਰਟੀ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ|
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਮਲੋਟ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਆਮਦ ਉਤੇ ਹੋਈ ਰੈਲੀ ਬਾਰੇ ਧੰਨਵਾਦ ਕੀਤਾ ਗਿਆ| ਉਨ੍ਹਾਂ ਸਾਰੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਰਡਾਂ ਵਿੱਚ ਵਾਰਡ ਪ੍ਰਧਾਨ ਬਣਾਉਣ ਵੱਲ ਤਵੱਜੋਂ ਦਿੱਤੀ ਜਾਵੇ|
ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ (ਮੁਹਾਲੀ) ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕੈਪਟਨ ਸਿੱਧੂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ| ਮੀਟਿੰਗ ਵਿੱਚ ਬੀ.ਸੀ. ਵਿੰਗ ਦੇ ਪ੍ਰਧਾਨ ਗੁਰਮੁਖ ਸਿੰਘ ਸੋਹਲ, ਯੂਥ ਵਿੰਗ ਦੇ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ, ਪ੍ਰਭਜੋਤ ਸਿੰਘ ਕਲੇਰ, ਸਰਕਲ ਪ੍ਰਧਾਨਾਂ ਵਿੱਚ ਸੰਤੋਖ ਸਿੰਘ, ਸੁਰਿੰਦਰ ਸਿੰਘ ਰੋਡਾ, ਗੁਰਮੀਤ ਸਿੰਘ ਸ਼ਾਮਪੁਰ, ਡਾ. ਮੇਜਰ ਸਿੰਘ, ਹਰਪਾਲ ਸਿੰਘ ਬਰਾੜ ਵੀ ਮੌਜੂਦ ਸਨ|

Leave a Reply

Your email address will not be published. Required fields are marked *