ਸ਼੍ਰੋਮਣੀ ਅਕਾਲੀ ਦਲ ਦੀ ਜ਼ਰੂਰੀ ਮੀਟਿੰਗ ਗੁਰਦੁਆਰਾ ਅੰਬ ਸਾਹਿਬ ਵਿਖੇ ਭਲਕੇ

ਐਸ ਏ ਐਸ ਨਗਰ, 25 ਅਕਤੂਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਮੁਹਾਲੀ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਇੱਕ ਜ਼ਰੂਰੀ ਮੀਟਿੰਗ ਗੁਰਦੁਆਰਾ ਸਾਹਿਬ ਫੇਜ਼ 8 ਵਿਖੇ 26 ਅਕਤੂਬਰ ਨੂੰ ਬਾਅਦ ਦੁਪਹਿਰ 2.30 ਵਜੇ ਕੀਤੀ ਜਾ ਰਹੀ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਦੱਸਿਆ ਕਿ ਅਕਾਲੀ ਦਲ ਦੇ ਹਲਕਾ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਕੀਤੀ ਜਾਣ ਵਾਲੀ ਇਸ ਮੀਟਿੰਗ ਵਿਚ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ|
ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਜਾਵੇਗਾ ਤਾਂ ਜੋ ਉਹ ਪੂਰੀ ਤਨਦੇਹੀ ਨਾਲ ਆਪੋ ਆਪਣੀ ਡਿਊਟੀ ਨਿਭਾਉਣ| ਜਥੇਦਾਰ ਕੁੰਭੜਾ ਨੇ ਕਿਹਾ ਕਿ ਇਸ ਮੀਟਿੰਗ ਵਿਚ ਹਲਕਾ ਮੁਹਾਲੀ ਦੇ ਸਾਰੇ ਅਹੁਦੇਦਾਰ, ਵਰਕਰ, ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰ, ਅਕਾਲੀ ਦਲ ਦੇ ਸਾਰੇ ਐਸ.ਸੀ., ਬੀ.ਸੀ. ਅਤੇ ਹੋਰ ਸਾਰੇ ਵਿੰਗਾਂ ਦੇ ਅਹੁਦੇਦਾਰ ਅਤੇ ਨਿਗਮ ਦੇ ਕੌਂਸਲਰ ਸ਼ਾਮਿਲ ਹੋਣਗੇ|

Leave a Reply

Your email address will not be published. Required fields are marked *