ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਵਰਕਰਾਂ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਪੁਤਲਾ ਸਾੜਿਆ

ਪਟਿਆਲਾ, 21 ਜਨਵਰੀ (ਜਸਵਿੰਦਰ ਸੈਂਡੀ) ਯੂਥ ਅਕਾਲੀ ਦਲ ਵਿੰਗ ਵਲੋਂ ਜ਼ਿਲ੍ਹਾ ਪ੍ਰਧਾਨ ਅਮਿਤ ਰਾਠੀ ਦੀ ਅਗਵਾਈ ਹੇਠ ਅੱਜ ਪਟਿਆਲਾ ਦੇ ਡੀ.ਸੀ. ਦਫਤਰ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ।

ਇਸ ਮੌਕੇ ਸ੍ਰੀ ਅਮਿਤ ਰਾਠੀ ਨੇ ਕਿਹਾ ਕਿ ਅੱਜ ਭਾਰਤ ਦਾ ਸੰਵਿਧਾਨ ਖਤਰੇ ਵਿੱਚ ਹੈ, ਕਿਉਂਕਿ ਸੰਵਿਧਾਨ ਦੇ ਅਨੁਸਾਰ ਜਦੋਂ ਵੀ ਕੇਂਦਰ ਵਿੱਚ ਕੋਈ ਸਰਕਾਰ ਆਉਂਦੀ ਹੈ ਤਾਂ ਉਹ ਧਾਰਾ 14 ਅਧੀਨ ਸਹੁੰ ਲੈਂਦੀ ਹੈ ਕਿ ਉਹ ਕਿਸੇ ਵੀ ਜਾਤ, ਪਾਤ, ਧਰਮ ਤੋਂ ਉਪਰ ਉਠਕੇ ਸਭ ਲਈ ਬਰਾਬਰ ਕੰਮ ਕਰੇਗੀ। ਉਹਨਾਂ ਕਿਹਾ ਕਿ ਇਸਦੇ ਉਲਟ ਕੇਂਦਰ ਸਰਕਾਰ ਨੇ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਵਾਲਿਆਂ ਖਿਲਾਫ ਐਨ ਆਈ ਏ ਵਲੋਂ ਕੇਸ ਦਾਇਰ ਕਰਕੇ ਕਿਸਾਨ ਅੰਦੋਲਨ ਨੂੰ ਅਸਫਲ ਕਰਨ ਦੀ ਕੋਸ਼ਿਸ਼ ਕੀਤੀ ਹੈ।

ਉਹਨਾਂ ਕਿਹਾ ਕਿ ਇਸ ਸਾਰੀ ਸਾਜਿਸ਼ ਵਿੱਚ ਪੰਜਾਬ ਦੀ ਕੈਪਟਨ ਸਰਕਾਰ ਵੀ ਬਰਾਬਰ ਦੀ ਭਾਗੀਦਾਰ ਹੈ, ਕਿਉਂਕਿ ਪੰਜਾਬ ਦੀ ਜਵਾਨੀ ਇਸ ਸਮੇਂ ਅੰਦੋਲਨ ਵਿੱਚ ਸ਼ਾਮਿਲ ਹੈ ਅਤੇ ਪੰਜਾਬ ਸਰਕਾਰ ਨੇ ਤੁਰੰਤ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹ ਦਿੱਤੀਆਂ ਹਨ ਤਾਂ ਜੋ ਇਸ ਅੰਦੋਲਨ ਵਿੱਚ ਸ਼ਾਮਿਲ ਨੌਜਵਾਨਾਂ ਨੂੰ ਭਟਕਾਇਆ ਜਾ ਸਕੇ।

Leave a Reply

Your email address will not be published. Required fields are marked *