ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਐਸ.ਏ.ਐਸ.ਨਗਰ, 16 ਜਨਵਰੀ (ਸ.ਬ.) ਸ਼੍ਰੋਮਣੀ ਅਕਾਲੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅੱਜ ਫ਼ੇਜ 10 ਵਿਖੇ ਮਿਉਂਸਪਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਦਫਤਰ ਦਾ ਉਦਘਾਟਨ ਕੀਤਾ ਗਿਆ।

ਇਸ ਸਮੇਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਲੜੀਵਾਰ ਸੂਚੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਇੱਕ-ਦੋ ਦਿਨਾਂ ਅੰਦਰ ਪਾਰਟੀ ਵੱਲੋਂ ਰਹਿੰਦੇ ਵਾਰਡਾਂ ਦੇ ਸੰਬੰਧਤ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਚੋਣ ਲੜ ਰਿਹਾ ਹਰ ਉਮੀਦਵਾਰ ਤੱਕੜੀ ਦੇ ਚੋਣ ਨਿਸ਼ਾਨ ਤੇ ਹੀ ਚੋਣ ਲੜ ਸਕੇਗਾ। ਪ੍ਰੋ. ਚੰਦੂਮਾਜਰਾ ਨੇ ਮੁਹਾਲੀ ਵਾਸੀਆਂ ਨੂੰ ਆ ਰਹੀਆਂ ਕਾਰਪੋਰੇਸ਼ਨ ਚੋਣਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਅੱਜ ਪ੍ਰੋ. ਚੰਦੂਮਾਜਰਾ ਅਤੇ ਪਾਰਟੀ ਵਰਕਰਾਂ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ।

ਇਸ ਮੌਕੇ ਚਰਨਜੀਤ ਸਿੰਘ ਬਰਾੜ, ਸਿਮਰਨਜੀਤ ਸਿੰਘ ਚੰਦੂਮਾਜਰਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਸੰਮਤੀ ਮੈਂਬਰ ਅਵਤਾਰ ਸਿੰਘ ਮੌਲੀ, ਗੁਰਮੀਤ ਸ਼ਾਮਪੁਰ, ਗੁਰਮੀਤ ਬਾਕਰਪੁਰ, ਹੈਪੀ ਸਨੇਟਾ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਸੋਨੀ ਬੜ੍ਹੀ, ਕਰਮਜੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ।

Leave a Reply

Your email address will not be published. Required fields are marked *