ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਕੈ. ਤਜਿੰਦਰਪਾਲ ਸਿੰਘ ਸਿੱਧੂ

ਐਸ ਏ ਐਸ ਨਗਰ, 5 ਅਪ੍ਰੈਲ (ਸ.ਬ.) ਅਕਾਲੀ ਦਲ ਦੇ ਹਲਕਾ ਮੁਹਾਲੀ ਇੰਚਾਰਜ ਕੈ. ਤਜਿੰਦਰਪਾਲ ਸਿੰਘ ਸਿੱਧੂ ਨੇ ਜੁਝਾਰਨਗਰ ਕਲੋਨੀ ਦੇ ਸ਼ਿਕਲੀਗਰ ਭਾਈਚਾਰੇ ਨਾਲ ਮੀਟਿੰਗ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਉੱਤੇ ਸੰਬੰਧਿਤ ਅਫਸਰਾਂ ਨਾਲ ਗੱਲ ਕਰਕੇ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ|
ਇਸ ਮੌਕੇ ਇਲਾਕੇ ਦੇ ਵਸਨੀਕਾਂ ਨੇ ਸ੍ਰ. ਸਿੱਧੂ ਦੇ ਧਿਆਨ ਵਿੱਚ ਲਿਆਂਦਾ ਕਿ ਉਹਨਾਂ ਦੀ ਬਸਤੀ ਵਿੱਚ ਪੀਣ ਵਾਲੇ ਪਾਣੀ ਦੀ ਬਹੁਤ ਕਮੀ ਹੈ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਬਹੁਤ ਹੀ ਪ੍ਰੇਸ਼ਾਨ ਹੋਣਾ ਪੈਂਦਾ ਹੈ| ਉਹਨਾਂ ਕਿਹਾ ਕਿ ਇਸ ਇਲਾਕੇ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਸਹੀ ਤਰੀਕੇ ਨਾਲ ਨਹੀਂ ਹੋ ਰਹੀ|
ਇਸ ਮੌਕੇ ਸੰਬੋਧਨ ਕਰਦਿਆਂ ਕੈ. ਸਿੱਧੂ ਨੇ ਕਿਹਾ ਕਿ ਗੁਰੂ ਸਾਹਿਬ ਦੇ ਸਮੇਂ ਤੋਂ ਹੀ ਇਸ ਕੌਮ ਦੀ ਸਮਾਜ ਵਿੱਚ ਅਹਿਮ ਭੂਮਿਕਾ ਰਹੀ ਹੈ ਅਤੇ ਇਸ ਲਈ ਇਨ੍ਹਾਂ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣਾ ਹਰ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ| ਉਹਨਾਂ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਬੇਸ਼ੱਕ ਇਹ ਜਿੰਮੇਵਾਰੀ ਸੂਬਾ ਸਰਕਾਰ ਦੀ ਬਣਦੀ ਹੈ ਪਰ ਫਿਰ ਵੀ ਸਰਕਾਰ ਵਿੱਚ ਨਾ ਹੋਣ ਦੇ ਬਾਵਜੂਦ ਉਹ ਆਪਣੇ ਵਲੋਂ ਉਥੋਂ ਦੇ ਬਾਸ਼ਿੰਦਿਆਂ ਦੀਆਂ ਦਿੱਕਤਾਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਕਦਮ ਚੁੱਕਣਗੇ| ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਸੁਰਿੰਦਰ ਸਿੰਘ ਕਲੇਰ , ਸ. ਅਵਤਾਰ ਸਿੰਘ ਦਾਊਂ (ਸਰਕਲ ਪ੍ਰਧਾਨ), ਸੁਰਮੁਖ ਸਿੰਘ, ਸੋਨੀ ਦਾਊਂ, ਮਿੰਕੁ ਤਡੋਲੀ, ਪ੍ਰਤਾਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਿਰ ਸਨ|

Leave a Reply

Your email address will not be published. Required fields are marked *