ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ

ਐਸ ਏ ਐਸ ਨਗਰ, 17 ਜਨਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਨੂੰ ਸਿੰਘ ਸਾਹਿਬ ਗਿਆਨੀ ਰਜਿੰਦਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਵਾਲਿਆਂ ਨੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ|
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਗੁ ਸਿੰਘ ਸ਼ਹੀਦਾਂ ਵਿਖੇ ਬੀਤੀ 7 ਜਨਵਰੀ ਤੋਂ 16 ਜਨਵਰੀ ਤੱਕ ਕਰਵਾਏ ਗਏ ਗੁਰ ਇਤਿਹਾਸ ਸਮਾਗਮ ਦੌਰਾਨ ਭਾਈ ਜਰਨੈਲ ਸਿੰਘ ਨੇ ਸੰਗਤਾਂ ਨੂੰ ਸੰਨ 1675 ਤੋ 1708 ਈਸਵੀ ਤਕ ਦੇ ਸਮੇਂ ਦਾ ਇਤਿਹਾਸ ਜਿਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਕਸ਼ਮੀਰੀ ਪੰਡਤਾਂ ਦੀ ਫਰਿਆਦ ਤੇ ਆਪਣੇ ਗੁਰੂ ਪਿਤਾ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਤਿਲਕ ਜੰਝੂ ਭਾਵ ਹਿੰਦ ਧਰਮ ਦੀ ਰਾਖੀ ਵਾਸਤੇ ਬਲਿਦਾਨ ਦੇਣ ਲਈ ਬੇਨਤੀ ਕਰਨੀ, ਭਾਈ ਜੈਤਾ ਜੀ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਲੈ ਕੇ ਆਉਣਾ, ਖੰਡੇ ਬਾਟੇ ਦੀ ਪਾਹੁਲ ਨਾਲ ਖਾਲਸੇ ਦੀ ਸਾਜਣਾ, ਜੁਲਮ ਵਿਰੁੱਧ ਪਰਿਵਾਰ ਵਾਰਨਾ, ਔਰੰਗਜ਼ੇਬ ਨੂੰ ਵੰਗਾਰਦੇ ਹੋਏ ਜਫਰਨਾਮੇ ਦੀ ਰਚਨਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪ ਕੇ ਕੀਤੇ ਫੁਰਮਾਨ ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ ਤੱਕ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ| ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਨੌਜਵਾਨ ਪੀੜ੍ਹੀ ਨੂੰ ਸਮੇਂ-ਸਮੇਂ ਤੇ ਗੁਰ ਇਤਿਹਾਸ ਸਮਾਗਮਾਂ ਦੌਰਾਨ ਸਿੱਖ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਂਦੀ ਰਹੇਗੀ, ਤਾਂ ਜੋ ਸਿੱਖ ਕੌਮ ਦੇ ਵਿਲਖੱਣ ਅਤੇ ਵਡਮੁੱਲੇ ਇਤਿਹਾਸ ਬਾਰੇ ਸੰਗਤਾਂ ਨੂੰ ਪਤਾ ਲੱਗ ਸਕੇ|

Leave a Reply

Your email address will not be published. Required fields are marked *