ਸ਼੍ਰੋਮਣੀ ਭਗਤ ਕਬੀਰ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਐਸ. ਏ.ਐਸ. ਨਗਰ, 28 ਜੂਨ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਹਾਨ ਕ੍ਰਾਂਤੀਕਾਰੀ, ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ| ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਧਾਰਮਿਕ ਸਮਾਗਮ ਦੌਰਾਨ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜੱਥੇ ਨੇ ਸ਼੍ਰੋਮਣੀ ਭਗਤ ਕਬੀਰ ਜੀ ਦੇ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਸਰਵਣ ਕਰਾਇਆ| ਭਾਈ ਵਰਿੰਦਰ ਸਿੰਘ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਦੱਸਿਆ ਕਿ ਭਗਤ ਕਬੀਰ ਜੀ ਦਾ ਜਨਮ 1398 ਬਨਾਰਸ ਵਿਖੇ ਹੋਇਆ| ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ 15 ਭਗਤਾਂ ਦੀ ਬਾਣੀ ਵਿੱਚੋਂ ਸਭ ਤੋਂ ਵੱਧ ਆਪ ਜੀ ਦੀ ਬਾਣੀ 18 ਰਾਗਾਂ ਵਿੱਚ 541 ਸ਼ਬਦਾਂ ਵਿੱਚ ਸ਼ੁਸ਼ੋਭਿਤ ਹੈ|
ਇਸ ਤੋਂ ਇਲਾਵਾ ਭਾਈ ਹਰਪ੍ਰੀਤ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਬਹਾਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਸੁਰਜੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਅਮਰਜੀਤ ਸਿੰਘ ਖਾਲਸਾ, ਕਵੀਸ਼ਰੀ ਜੱਥਾ ਭਾਈ ਜੁਝਾਰ ਸਿੰਘ, ਭਾਈ ਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਦੇ ਜੱਥਿਆਂ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਸਾਰਾ ਦਿਨ ਹਰ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਦੀ ਸੇਵਾ ਨੂੰ ਭਾਈ ਸੰਦੀਪ ਸਿੰਘ ਨੇ ਨਿਭਾਈ| ਖੀਰ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *