ਸਕਾਰਪੀਓ ਦੀ ਟਰੱਕ ਨਾਲ ਜ਼ੋਰਦਾਰ ਟੱਕਰ, 7 ਸ਼ਰਧਾਲੂਆਂ ਦੀ ਮੌਤ

ਸ਼ਾਮਲੀ, 10 ਅਪ੍ਰੈਲ (ਸ.ਬ.) ਯੂ.ਪੀ ਦੇ ਸ਼ਾਮਲੀ ਵਿੱਚ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਹੋ ਗਿਆ| ਇੱਥੇ ਸਕਾਰਪੀਓ ਦੀ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ, ਜਿਸ ਵਿੱਚ 7 ਸ਼ਰਧਾਲੂਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ 5 ਸ਼ਰਧਾਲੂ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ| ਸੂਚਨਾ ਮਿਲਦੇ ਹੀ ਮੌਕੇ ਤੇ ਪੁੱਜੀ ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ|
ਜਾਣਕਾਰੀ ਮੁਤਾਬਕ ਸਕਾਰਪੀਓ ਗੱਡੀ ਵਿੱਚ ਸਵਾਰ ਸ਼ਰਧਾਲੂ ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ| ਮੇਰਠ-ਕਰਨਾਲ ਹਾਈਵੇਅ ਤੇ ਸਕਾਰਪੀਓ ਡਿਵਾਇਡਰ ਤੋੜ ਕੇ ਟਰੱਕ ਨਾਲ ਟਕਰਾ ਗਈ| ਸਕਾਰਪੀਓ ਵਿੱਚ ਸਵਾਰ 7 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 5 ਵਿਅਕਤੀ ਦੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ| ਮੌਕੇ ਤੇ ਪੁੱਜੇ ਲੋਕਾਂ ਨੇ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ|
ਸੂਚਨਾ ਤੇ ਪੁੱਜੀ ਪੁਲੀਸ ਨੇ ਸਾਰੇ ਜ਼ਖਮੀਆਂ ਨੂੰ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਹੈ| ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ|

Leave a Reply

Your email address will not be published. Required fields are marked *