ਸਕੂਲਾਂ ਨੇੜੇ ਤੰਬਾਕੂ ਮੁਕਤ ਜ਼ੋਨ ਦੀ ਕੀਤੀ ਵਿਸ਼ੇਸ਼ ਮਾਰਕਿੰਗ

ਐਸ.ਏ.ਐਸ ਨਗਰ, 6 ਨਵੰਬਰ (ਸ.ਬ.) ਤੰਬਾਕੂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਹਨਾਂ ਉਪਰਾਲਿਆਂ ਤਹਿਤ ਹੀ ਜ਼ਿਲ੍ਹੇ ਦੇ ਵੱਡੀ ਗਿਣਤੀ ਸਰਕਾਰੀ ਸਕੂਲਾਂ ਦੇ ਆਲੇ-ਦੁਆਲੇ 100 ਗਜ਼ ਦੇ ਘੇਰੇ ਵਿਚਲੀਆਂ ਸੜਕਾਂ ਤੇ ਤੰਬਾਕੂ ਮੁਕਤ ਜ਼ੋਨ ਸਬੰਧੀ ਵਿਸ਼ੇਸ਼ ਮਾਰਕਿੰਗ ਕੀਤੀ ਗਈ ਹੈ| ਇਸ ਦੇ ਨਾਲ ਤੰਬਾਕੂ ਵਿਰੋਧੀ ਜਾਗਰੂਕਤਾ ਬੋਰਡ ਵੀ ਲਗਾਏ ਗਏ ਹਨ| ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਹਿੰਮਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਸਮੇਤ ਲੋਕਾਂ ਨੂੰ ਤੰਬਾਕੂ ਸਬੰਧੀ ਕਾਨੂੰਨ ਅਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੁਆਲੇ ਤੰਬਾਕੂ ਮੁਕਤ ਜ਼ੋਨ ਦੀ ਵਿਸ਼ੇਸ਼ ਮਾਰਕਿੰਗ ਕੀਤੀ ਗਈ ਹੈ|
ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਇਸ ਉਪਰਾਲੇ ਤਹਿਤ ਸੜਕਾਂ ਉਤੇ ਪੀਲੀਆਂ ਪੱਟੀਆਂ ਬਣਾ ਕੇ ਤੰਬਾਕੂ ਮੁਕਤ ਜ਼ੋਨ ਲਿਖਿਆ ਗਿਆ ਹੈ ਅਤੇ ਸਕੂਲਾਂ ਦੀਆਂ ਕੰਧਾਂ ਤੇ ਵੀ ਤੰਬਾਕੂ ਮੁਕਤ ਜ਼ੋਨ ਸਬੰਧੀ ਜਾਣਕਾਰੀ ਦਰਸਾਈ ਗਈ ਹੈ|

Leave a Reply

Your email address will not be published. Required fields are marked *