ਸਕੂਲੀ ਬੱਚਿਆਂ ਨੂੰ ਜਰਸੀਆਂ ਵੰਡੀਆਂ

ਫਤਹਿਗੜ੍ਹ ਸਾਹਿਬ, 10 ਜਨਵਰੀ (ਸ.ਬ.) ਪੰਜਾਬ ਕਲੱਬ ਸਿਆਟਲ ਵਾਸ਼ਿੰਗਟਨ ਯੂ ਐਸ ਏ ਵਲੋਂ ਸਰਕਾਰੀ ਸਕੂਲ ਪਿੰਡ ਤਲਾਣੀਆਂ ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਸਕੂਲੀ ਬੱਚਿਆਂ ਨੂੰ 101 ਜਰਸੀਆਂ ਵੰਡੀਆਂ ਗਈਆਂ| ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲੱਬ ਦੇ ਪ੍ਰਧਾਨ ਸ੍ਰੀ ਪਰਮਿੰਦਰਪਾਲ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਵੀ ਇਸ ਸਕੂਲ ਦੇ ਵਿਦਿਆਰਥੀਆਂ ਸਮੇਤ ਪਿੰਡ ਦੇ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਕਰ ਚੁਕੇ ਹਨ| ਉਹਨਾਂ ਕਿਹਾ ਕਿ ਉਹ ਮਾਰਚ ਮਹੀਨੇ ਸਕੂਲੀ ਬੱਂਚਿਆਂ ਨੂੰ ਕਾਪੀਆਂ ਕਿਤਾਬਾਂ ਵੀ ਵੰਡਣਗੇ|

Leave a Reply

Your email address will not be published. Required fields are marked *