ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿਤੀ

ਐਸ ਏ ਐਸ ਨਗਰ, 28 ਅਪ੍ਰੈਲ (ਸ.ਬ.) ਸਥਾਨਕ ਫੇਜ਼ 6 ਵਿਖੇ ਸਰਕਾਰੀ ਹਾਈ ਸਕੂਲ ਵਿਖੇ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਕੌਂਸਲਰ ਆਰ ਪੀ ਸ਼ਰਮਾ ਦੀ ਅਗਵਾਈ ਵਿੱਚ ਟ੍ਰੈਫਿਕ ਜਾਗਰੂਕਤਾ ਕੈਂਪ ਲਗਾਇਆ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਟ੍ਰੈਫਿਕ ਐਜੂਕੇਸਨ ਸੈਲ ਦੇ ਇੰਚਾਰਜ ਜਨਕ ਰਾਜ ਨੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਦੇ ਨਾਲ ਇਹਨਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ| ਉਹਨਾਂ ਕਿਹਾ ਕਿ ਨਾਬਾਲਗ ਬਚਿਆਂ ਨੂੰ ਵਾਹਨ ਚਲਾਉਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਹਰ ਵਾਹਨ ਚਾਲਕ ਕੋਲ ਆਪਣਾ ਲਾਇਸੰਸ ਹੋਣਾ ਚਾਹੀਦਾ ਹੈ| ਇਸ ਮੌਕੇ ਸਾਂਝ ਕੇਂਦਰ ਦੇ ਇੰਚਾਰਜ ਐਸ ਆਈ ਬਲਜੀਤ ਸਿੰਘ, ਏ ਐਸ ਆਈ ਸੁਰਿੰਦਰ ਕੁਮਾਰ, ਕਾਂਸਟੇਬਲ ਸਤਵਿੰਦਰ ਸਿੰਘ, ਮੁੱਖ ਅਧਿਆਪਕਾ ਸੁਖਵਿੰਦਰ ਕੌਰ, ਪ੍ਰਾਇਮਰੀ ਵਿੰਗ ਦੇ ਹੈਡ ਟੀਚਰ ਹਰਪ੍ਰੀਤ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *