ਸਕੂਲੀ ਵਿਦਿਆਰਥੀਆਂ ਨੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿਤੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਸਰਕਾਰੀ ਮਾਡਲ ਸਕੂਲ ਫੇਜ 3 ਬੀ 1 ਦੇ ਵਿਦਿਆਰਥੀਆਂ ਨੇ ਸਥਾਨਕ ਫੇਜ 7 ਦੇ ਅੰਬ ਵਾਲਾ ਚੌਂਕ ਵਿਚ ਸਹਾਇਕ ਕਮਿਸ਼ਨਰ,(ਜਨਰਲ) ਸ੍ਰੀ ਜਸਵੀਰ ਸਿੰਘ ਦੀ ਅਗਵਾਈ ਵਿੱਚ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ| ਇਸ ਮੌਕੇ ਸਕੂਲੀ ਬਚਿਆਂ ਨੇ ਆਪਣੇ ਹੱਥਾਂ ਵਿਚ ਟ੍ਰੈਫਿਕ ਨਿਯਮਾਂ ਸਬੰਧੀ ਸਟੀਕਰ ਫੜੇ ਹੋਏ ਸਨ ਅਤੇ ਬੱਚੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਕੇ ਉਹਨਾਂ ਦੇ ਵਾਹਨਾਂ ਉਪਰ ਸਟੀਕਰ ਵੀ ਲਗਾ ਰਹੇ ਸਨ|
ਇਸ ਮੌਕੇ  ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਭਲਾਈ ਵਿਭਾਗ ਪੰਜਾਬ, ਸ੍ਰੀਮਤੀ ਰੁਪਿੰਦਰ ਕੌਰ, ਜ਼ਿਲ੍ਹਾ ਨਹਿਰੂ ਯੂਵਾ ਕੇਂਦਰ ਦੇ ਕੋਆਰਡੀਨੇਟਰ ਪਰਮਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *