ਸਕੂਲ ਦੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ

ਚੰਡੀਗੜ੍ਹ, 30 ਨਵੰਬਰ (ਸ.ਬ.) ਲਾਇਨ ਕਲੱਬ ਪੰਚਕੂਲਾ ਪ੍ਰੀਮੀਅਰ, ਲਾਇਨਜ ਕਲੱਬ ਪੰਚਕੂਲਾ ਡਾਇਨਾਮਿਕ ਅਤੇ ਲੀਓ ਕਲੱਬ ਵਲਂੋ ਸਰਕਾਰੀ ਹਾਈ ਸਕੂਲ ਸੈਕਟਰ 43 ਚੰਡੀਗੜ੍ਹ ਵਿਖੇ ਅੱਖਾਂ ਦਾ ਕੈਂਪ ਲਗਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਸਕੂਲ ਦੇ 550 ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ| ਇਸ ਮੌਕੇ ਕਲੱਬ ਦੇ ਅਹੁਦੇਦਾਰ ਸ੍ਰੀ ਸੁਰਿੰਦਰ ਸਿੰਘ, ਸ੍ਰੀ ਪਰਵਿੰਦਰ ਸਿੰਘ, ਸ੍ਰੀ ਜਸਵਿੰਦਰ ਸਿੰਘ, ਸ੍ਰੀ ਗੁਰਮੇਲ ਸਿੰਘ, ਸ੍ਰੀ ਕੇ ਐਸ ਬਟਾਲਵੀ, ਸ੍ਰੀ ਮੋਹਨ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਸ਼ਸ਼ੀ ਕੁਮਾਰ ਵੀ ਮੌਜੂਦ ਸਨ|

Leave a Reply

Your email address will not be published. Required fields are marked *