ਸਕੂਲ ਫੀਸਾਂ ਦੇ ਮਾਮਲੇ ਤੇ ਹਾਈਕੋਰਟ ਦਾ ਵੱਡਾ ਫੈਸਲਾ

ਸਕੂਲ ਫੀਸਾਂ ਦੇ ਮਾਮਲੇ ਤੇ ਹਾਈਕੋਰਟ ਦਾ ਵੱਡਾ ਫੈਸਲਾ
ਮਾਪਿਆਂ ਨੂੰ ਜਮ੍ਹਾਂ ਕਰਵਾਉਣੀ ਹੋਵੇਗੀ ਫੀਸ
ਚੰਡੀਗੜ੍ਹ, 30 ਜੂਨ (ਸ.ਬ.) ਕੋਰੋਨਾ ਮਹਾਮਾਰੀ ਕਾਰਨ ਲੱਗੇ ਲਾਕ ਡਾਊਨ ਦੌਰਾਨ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਅਤੇ ਬੱਚਿਆਂ ਦੇ ਮਾਪਿਆਂ ਵਿਚਾਲੇ ਪੈਦਾ ਹੋਏ ਫੀਸਾਂ ਦੇ ਰੇੜਕੇ ਤੇ ਹਾਈਕੋਰਟ ਵਲੋਂ ਫੈਸਲਾ ਸੁਣਾ ਦਿੱਤਾ ਗਿਆ ਹੈ| ਹਾਈਕੋਰਟ ਨੇ ਸਕੂਲਾਂ ਨੂੰ ਦਾਖ਼ਲਾ ਅਤੇ ਟਿਊਸ਼ਨ ਫ਼ੀਸ ਵਸੂਲਣ ਦੀ ਛੋਟ ਦਿੰਦਿਆਂ ਸਕੂਲ ਫ਼ੀਸਾਂ ਦੇ ਮਾਮਲੇ ਦਾ ਨਿਬੇੜਾ ਕਰ ਦਿੱਤਾ ਹੈ| ਇਸ ਦੇ ਨਾਲ ਹੀ ਹਾਈਕੋਰਟ ਦੇ ਬੈਂਚ ਨੇ ਇਹ ਵੀ ਕਿਹਾ ਹੈ ਕਿ ਲਾਕਡਾਊਨ ਦੌਰਾਨ ਸਕੂਲ ਚਲਾਉਣ ਤੇ ਆਇਆ ਜਾਇਜ਼ ਖਰਚਾ ਵੀ ਵਸੂਲਿਆ ਜਾ ਸਕਦਾ ਹੈ| ਹਾਈਕੋਰਟ ਨੇ ਕਿਹਾ ਹੈ ਕਿ ਇਸ ਸਾਲ ਸਕੂਲ ਫ਼ੀਸਾਂ ਨਹੀਂ ਵਧਾ ਸਕਣਗੇ|
ਮਾਣਯੋਗ ਅਦਾਲਤ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਥੋੜ੍ਹੀ ਰਾਹਤ ਦਿੰਦਿਆਂ ਇਹ ਗੱਲ ਜ਼ਰੂਰ ਆਖੀ ਹੈ ਕਿ ਜੇਕਰ ਉਹ ਫ਼ੀਸ ਨਾ ਦੇਣ ਦੀ ਹਾਲਤ ਵਿਚ ਹਨ ਤਾਂ ਉਹ ਆਪਣੀ ਵਿੱਤੀ ਹਾਲਤ ਸਬੰਧੀ ਠੋਸ ਸਬੂਤਾਂ ਦੇ ਨਾਲ ਸਕੂਲ ਨੂੰ                ਬੇਨਤੀ ਕਰ ਸਕਦੇ ਹਨ ਤੇ ਸਕੂਲਾਂ ਨੂੰ ਇਸ ਤੇ ਗ਼ੌਰ ਕਰਨਾ ਹੋਵੇਗਾ ਅਤੇ ਜੋਕਰ ਕੋਈ ਹੱਲ ਨਾ ਨਿਕਲਿਆ ਤਾਂ ਰੈਗੂਲੇਟਰੀ ਅਥਾਰਿਟੀ ਕੋਲ ਸੰਪਰਕ ਕੀਤਾ ਜਾ ਸਕੇਗਾ| 
ਫੈਸਲੇ ਵਿੱਚ ਕਿਹਾ ਗਿਆ ਹੈ ਕਿ ਜਿਹੜੇ ਸਕੂਲਾਂ ਦੀ ਵਿੱਤੀ ਹਾਲਤ ਪਤਲੀ ਹੈ ਤੇ ਉਨ੍ਹਾਂ ਕੋਲ ਰਿਜ਼ਰਵ ਫ਼ੰਡ ਨਹੀਂ ਹਨ, ਉਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਕੋਲ ਪਹੁੰਚ ਕਰ ਸਕਣਗੇ| ਸਰਕਾਰ ਵੱਲੋਂ ਪਿਛਲੇ ਫ਼ੈਸਲੇ ਵਿੱਚ ਬਦਲਾਅ ਕਰਨ ਦੀ ਮੰਗ ਬਾਰੇ ਹਾਈਕੋਰਟ ਨੇ ਕਿਹਾ ਹੈ ਕਿ ਮੁੱਖ ਮਾਮਲੇ ਦਾ ਨਿਬੇੜਾ ਹੋ ਗਿਆ ਹੈ|

Leave a Reply

Your email address will not be published. Required fields are marked *