ਸਕੂਲ ਬੱਸ ਪਲਟਣ ਕਾਰਨ 28 ਬੱਚੇ ਜ਼ਖ਼ਮੀ

ਜੈਪੁਰ, 1 ਸਤੰਬਰ (ਸ.ਬ.) ਰਾਜਸਥਾਨ ਦੇ ਦੌਸਾ ਵਿੱਚ ਅੱਜ ਸਵੇਰੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 28 ਬੱਚੇ ਜ਼ਖ਼ਮੀ ਹੋ ਗਏ| ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜ਼ਖ਼ਮੀ ਬੱਚਿਆਂ ਨੂੰ ਤੁਰੰਤ ਹਸਪਤਾਲ ਵਿੱਚ ਪਹੁੰਚਾਇਆ| ਅਜੇ ਤੱਕ ਬੱਸ ਦੇ ਪਲਟਣ ਕੇ ਕਾਰਨਾਂ ਦੀ ਜਾਣਕਾਰੀ ਨਹੀਂ ਮਿਲੀ ਹੈ ਅਤੇ ਪੁਲੀਸ ਵਲੋਂ ਇਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ|

Leave a Reply

Your email address will not be published. Required fields are marked *