ਸਕੂਲ ਵਿਚ ਪੌਦੇ ਲਗਾਏ

ਐਸ ਏ ਐਸ ਨਗਰ, 17 ਜੁਲਾਈ (ਸ.ਬ.) ਗੋਬਿੰਦ ਨਗਰ ਵੈਲਫੇਅਰ ਐਸੋਸੀਏਸ਼ਨ ਜਿਲਾ ਮੁਹਾਲੀ ਵੱਲੋਂ ਚੰਡੀਗੜ੍ਹ ਕਾਨਵੈਂਟ ਸਕੂਲ ਵਿਚ ਪੌਦੇ ਲਗਾਏ ਗਏ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਸ੍ਰੀ ਕੇਸ਼ਵ ਸ਼ਰਮਾ ਨੇ ਦਸਿਆ ਕਿ ਇਸ ਮੌਕੇ ਸੰਸਥਾ ਦੇ ਮੈਂਬਰਾਂ ਅਤੇ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ| ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕ ਸ੍ਰੀ ਮਤੀ ਸੁਰਿੰਦਰ ਕੌਰ, ਚੇਅਰਮੈਨ ਰਮੇਸ਼ ਗਰਗ, ਸਮਾਜ ਸੇਵੀ ਜਸਬੀਰ ਸਿੰਘ, ਉਪ ਪ੍ਰਧਾਨ ਮਹਿੰਦਰਪਾਲ, ਮੁੱਖ ਸਕੱਤਰ ਸੁਭਾਸ਼ ਚੰਦਰ ਵੀ ਮੌਜੂਦ ਸਨ|

Leave a Reply

Your email address will not be published. Required fields are marked *