ਸਕੂਲ ਸਿੱਖਿਆ ਵਿੱਚ ਨਵੀਆਂ ਪਹਿਲਕਦਮੀਆਂ ਅਤੇ ਬਿਹਤਰ ਪ੍ਰਬੰਧਾਂ ਬਾਰੇ ਉਤਰੀ ਰਾਜਾਂ ਦੀ ਦੋ ਰਾਜਾਂ ਦੀ ਕਾਨਫਰੰਸ ਸ਼ੁਰੂ

ਸਕੂਲ ਸਿੱਖਿਆ ਵਿੱਚ ਨਵੀਆਂ ਪਹਿਲਕਦਮੀਆਂ ਅਤੇ ਬਿਹਤਰ ਪ੍ਰਬੰਧਾਂ ਬਾਰੇ ਉਤਰੀ ਰਾਜਾਂ ਦੀ ਦੋ ਰਾਜਾਂ ਦੀ ਕਾਨਫਰੰਸ ਸ਼ੁਰੂ
ਕੇਂਦਰੀ ਰਾਜ ਮੰਤਰੀ ਉਪੇਂਦਰ ਕੁਸ਼ਵਾਹਾ ਨੇ ਕਾਨਫਰੰਸ ਦੇ ਉਦਘਾਟਨੀ ਭਾਸ਼ਣ ਵਿੱਚ ਮਿਆਰੀ ਸਿੱਖਿਆ ਤੇ ਦਿੱਤਾ ਜ਼ੋਰ
ਚੰਡੀਗੜ੍ਹ, 1 ਜੂਨ (ਸ.ਬ.) ਸਕੂਲ ਸਿੱਖਿਆ ਢਾਂਚੇ ਵਿੱਚ ਸੁਧਾਰ ਲਿਆਉਣ, ਮਿਆਰੀ ਸਿੱਖਿਆ ‘ਤੇ ਜ਼ੋਰ ਦੇਣ ਅਤੇ ਵੱਖ-ਵੱਖ ਰਾਜਾਂ ਵੱਲੋਂ ਕੀਤੀਆਂ ਜਾ ਰਹੀਆਂ ਵਧੀਆਂ ਕੋਸ਼ਿਸ਼ਾਂ ਨੂੰ ਸਾਂਝਾ ਕਰਨ ਦੇ ਉਦੇਸ਼ ਨਾਲ ਅੱਜ ਇਥੇ ਚੰਡੀਗੜ੍ਹ ਵਿਖਏ ਉਤਰੀ ਭਾਰਤ ਦੇ ਅੱਠ ਰਾਜਾਂ ਦੀ ਸਿੱਖਿਆ ਬਾਰੇ ਖੇਤਰੀ ਕਾਨਫੰਰਸ ਦੀ ਸ਼ੁਰੂਆਤ ਹੋਈ| ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਜਾ ਰਹੀ ਇਸ ਕਾਨਫਰੰਸ ਦਾ ਉਦਘਾਟਨ ਮਨੁੱਖੀ ਸਰੋਤ ਵਿਕਾਸ ਮੰਤਾਰਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਉਪੇਂਦਰ ਕੁਸ਼ਵਾਹਾ ਨੇ ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀ ਹਾਜ਼ਰੀ ਵਿੱਚ ਕੀਤਾ| ਇਸ ਕਾਨਫਰੰਸ ਵਿੱਚ              ਮੇਜ਼ਬਾਨ ਪੰਜਾਬ ਤੋਂ ਇਲਾਵਾ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ, ਉਤਰ ਪ੍ਰਦੇਸ਼, ਦਿੱਲੀ ਤੇ ਚੰਡੀਗੜ੍ਹ (ਯੂ.ਟੀ.) ਹਿੱਸਾ ਲੈ ਰਹੇ ਹਨ|
ਕਾਨਫਰੰਸ ਦੀ ਸ਼ੁਰੂਆਤ ਵਿੱਚ ਮੁੱਖ ਮਹਿਮਾਨ ਕੇਂਦਰੀ ਮੰਤਰੀ ਸ੍ਰੀ ਕੁਸ਼ਵਾਹਾ ਅਤੇ ਵੱਖ-ਵੱਖ ਸੂਬਿਆਂ ਤੋਂ ਆਏ ਡੈਲੀਗੇਟ ਦਾ ਸਵਾਗਤ ਕਰਦਿਆਂ ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਫਨਾ ਹੈ ਕਿ ਪੰਜਾਬ ਸਿੱਖਿਆ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਵੇ ਜਿਸ ਲਈ ਉਹ ਸਭ ਤੋਂ ਵੱਧ ਪਹਿਲ ਸਿੱਖਿਆ ਵਿਭਾਗ ਨੂੰ ਦੇ ਰਹੇ ਹਨ| ਉਨ੍ਹਾਂ ਕਿਹਾ ਕਿ ਅਜਿਹੀ ਕਾਨਫਰੰਸ ਨਾਲ ਵੱਖ-ਵੱਖ ਸੂਬਿਆਂ ਵਿੱਚ ਚੱਲ ਰਹੀਆਂ ਬਿਹਤਰ ਕੋਸ਼ਿਸ਼ਾਂ ਨੂੰ ਸਾਂਝਾ ਕਰ ਕੇ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਿਆ ਜਾ ਸਕਦਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦਾ ਬਿਹਤਰ ਢਾਂਚਾ ਉਸਾਰਨ ਲਈ ਹੇਠਲੇ ਪੱਧਰ ਤੋਂ ਸ਼ੁਰੂਆਤ ਕੀਤੇ ਜਾ ਰਹੇ ਹਨ ਜਿਸ ਦਾ ਖੁਲਾਸਾ ਆਗਾਮੀ ਬਜਟ ਸੈਸ਼ਨ ਵਿੱਚ  ਹੋਵੇਗਾ|

ਇਸ ਮੌਕੇ ਸ੍ਰੀਮਤੀ ਅਰੁਣਾ ਚੌਧਰੀ ਨੇ ਇਸ ਕਾਨਫਰੰਸ ਨੂੰ ਵਿਚਾਰਾਂ ਦੇ ਆਦਾਨ-ਪ੍ਰਦਾਨ ਦਾ ਬਿਹਤਰ ਮੰਚ ਕਰਾਰ ਦਿੰਦਿਆਂ ਕਿਹਾ ਕਿ ਵੱਖ-ਵੱਖ ਰਾਜਾਂ ਵਿੱਚ ਸਿੱਖਿਆ ਪੜ੍ਹਾਉਣ ਦੀਆਂ ਵਿਧੀਆਂ ਅਤੇ ਬਿਹਤਰ ਕੋਸ਼ਿਸ਼ਾਂ ਨੂੰ ਵੱਖ-ਵੱਖ ਰਾਜ ਇਕ ਦੂਜੇ ਨਾਲ ਸਾਂਝੀਆਂ ਕਰਨ| ਉਨ੍ਹਾਂ ਸਿੱਖਿਆ ਖੇਤਰ ਵਿੱਚ ਯੋਗਦਾਨ ਪਾ ਰਹੀਆਂ ਗੈਰ ਸਰਕਾਰੀ ਸੰਗਠਨਾਂ ਦਾ ਵੀ ਸਵਾਗਤ ਕਰਦਿਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਸਲਾਹਿਆ|
ਇਸ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਤੇ ਪੰਜਾਬ ਦੀ ਸਿੱਖਿਆ ਮੰਤਰੀ ਨੇ ਸਮਾਂ ਰੌਸ਼ਨ ਕਰ ਕੇ ਕਾਨਫਰੰਸ ਦੀ ਸ਼ੁਰੂਆਤ ਕੀਤੀ| ਇਸ ਦੌਰਾਨ ਉਨ੍ਹਾਂ ਵੱਖ-ਵੱਖ ਰਾਜਾਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਵੀ ਦੇਖੀਆ ਜਿੱਥੇ ਉਨ੍ਹਾਂ ਵਿਦਿਆਰਥੀਆਂ ਦੇ ਉਦਮ ਦੀ ਸ਼ਲਾਘਾ ਕੀਤੀ|
ਕਾਨਫਰੰਸ ਦੌਰਾਨ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਸਕੱਤਰ (ਸਕੂਲ ਸਿੱਖਿਆ ਤੇ ਸਾਖਰਤਾ) ਸ੍ਰੀ ਅਨਿਲ ਸਵਰੂਪ, ਸੰਯੁਕਤ ਸਕੱਤਰ ਸ੍ਰੀ ਅਜੇ ਟਿਰਕੇ, ਡਾਇਰੈਕਟਰ (ਰਮਸਾ) ਸ੍ਰੀਮਤੀ ਨਿਗਾਰਾ ਫਾਤਿਮ, ਪੰਜਾਬ ਦੇ ਵਧੀਕ ਮੁੱਖ ਸਕੱਤਰ ਸਕੂਲ ਸਿੱਖਿਆ ਸ੍ਰੀ ਜੀ ਵਜਰਾਲਿੰਗਮ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪਰਦੀਪ ਸੱਭਰਵਾਲ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਸੁਖਦੇਵ ਸਿੰਘ ਕਾਹਲੋ ਤੇ ਵਧੀਕ ਸਟੇਟ ਪ੍ਰਾਜੈਕਟ ਡਾਇਰੈਕਟਰ ਕਮ ਨੋਡਲ ਅਫਸਰ (ਕਾਨਫਰੰਸ) ਡਾ.ਗਿੰਨੀ ਦੁੱਗਲ ਵੀ ਹਾਜ਼ਰ ਸਨ|

 

Leave a Reply

Your email address will not be published. Required fields are marked *