ਸਟਰਾਬਰੀ ਫ਼ੀਲਡ ਹਾਈ ਸਕੂਲ ਵੱਲੋਂ  ਬੂਟੇ ਲਗਾਏ ਗਏ

ਐਸ ਏ ਐਸ ਨਗਰ, 22 ਅਪ੍ਰੈਲ (ਸ.ਬ.) ਸਟਰਾਬਰੀ ਫ਼ੀਲਡ ਹਾਈ ਸਕੂਲ ਦੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਆਪਣੀ ਭੂਗੋਲ ਦੀ ਅਧਿਆਪਕਾ ਸੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਵਾਤਾਵਰਨ ਦੇ ਬਚਾਓ ਮੁਹਿੰਮ ਹੇਠ ਪਿੰਡ ਰਾਸਨੇਹਰੀ ਦੇ  ਵਿਚ ਬੂਟੇ ਲਗਾਏ ਗਏ| ਇਸ  ਦੌਰਾਨ ਵਿਦਿਆਰਥੀਆਂ ਨੇ ਪਿੰਡ ਦੇ ਸਰਕਾਰੀ ਸਕੂਲ ਅਤੇ ਆਸ ਪਾਸ ਦੀਆਂ ਥਾਵਾਂ ਤੇ ਜਾ ਕੇ  ਵਿੱਚ ਬੂਟੇ ਲਗਾਏ ਗਏ| ਇਸ ਦੇ ਨਾਲ ਹੀ ਇਨ੍ਹਾਂ ਬੂਟਿਆਂ ਨੂੰ ਕੀੜੇ ਮਕੌੜਿਆਂ ਤੋਂ ਬਚਾਉਣ ਲਈ ਉਨ੍ਹਾਂ ਦੇ ਆਸ ਪਾਸ ਚੂਨਾ ਵੀ ਪਾਇਆ ਗਿਆ| ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਸਕੂਲ ਵਿੱਚ ਇਕ ਸੈਮੀਨਾਰ ਦਾ ਵੀ ਆਯੋਜਨ ਕੀਤਾ ਗਿਆ ਜਿਸ ਵਿੱਚ  ਉਨ੍ਹਾਂ ਪਿੰਡ ਵਾਸੀਆਂ ਅਤੇ  ਸਕੂਲ ਦੇ  ਵਿਦਿਆਰਥੀਆਂ ਨੂੰ ਬੂਟੇ ਲਗਾਉਣ ਦੀ ਜ਼ਰੂਰਤ ਅਤੇ ਮਨੁੱਖੀ ਜ਼ਿੰਦਗੀ ਨੂੰ ਬੂਟਿਆਂ ਦੀ ਲੋੜ ਸਬੰਧੀ ਜਾਣਕਾਰੀ ਦਿਤੀ|
ਇਸ ਮੌਕੇ ਭੂਗੋਲ ਅਧਿਆਪਕਾਂ ਸੁਰਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹੁਣ ਨਵੀਂ ਪੀੜੀ ਨੂੰ ਅੱਗੇ ਆ ਕੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸੁੱਧ ਅਤੇ ਸਾਫ਼ ਰੱਖਣ  ਦੀ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ|

Leave a Reply

Your email address will not be published. Required fields are marked *