ਸਤਨਾਮ ਕੌਰ ਸੋਹਲ ਵਲੋਂ ਘਰ ਘਰ ਜਾ ਕੇ ਚੋਣ ਪ੍ਰਚਾਰ

ਐਸ ਏ ਐਸ ਨਗਰ,10 ਫਰਵਰੀ (ਸ.ਬ.) ਸਥਾਨਕ ਵਾਰਡ ਨੰਬਰ 3 ਤੋਂ ਚੋਣ ਲੜ ਰਹੇ ਅਕਾਲੀ ਉਮੀਦਵਾਰ ਸ੍ਰੀਮਤੀ ਸਤਨਾਮ ਕੌਰ ਸੋਹਲ (ਪਤਨੀ ਸਾਬਕਾ ਕੌਂਸਲਰ ਸ੍ਰੀ ਗੁਰਮੁੱਖ ਸਿੰਘ ਸੋਹਲ) ਵਲੋਂ ਆਪਣੇ ਪਤੀ ਅਤੇ ਸਮਰਥਕਾਂ ਸਮੇਤ ਪਿੰਡ ਮਦਨਪੁਰ ਵਿੱਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ।

ਇਸ ਮੌਕੇ ਸ੍ਰੀਮਤੀ ਸਤਨਾਮ ਕੌਰ ਸੋਹਲ ਨੇ ਕਿਹਾ ਕਿ ਉਹਨਾਂ ਦੇ ਪਤੀ ਸz. ਗੁਰਮੁੱਖ ਸਿੰਘ ਸੋਹਲ ਦੋ ਵਾਰ ਕਂੌਸਲਰ ਰਹਿ ਚੁਕੇ ਹਨ ਅਤੇ ਆਪਣੇ ਕੌਂਸਲਰ ਦੇ ਕਾਰਜਕਾਲ ਦੌਰਾਨ ਉਹਨਾਂ ਵਲੋਂ ਆਪਣੇ ਵਾਰਡ ਦੇ ਸਰਬਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਵਾਰਡ ਵਾਸੀਆਂ ਦੇ ਮਸਲੇ ਪਹਿਲ ਦੇ ਆਧਾਰ ਤੇ ਹਲ ਕੀਤੇ ਗਏ ਹਨ। ਹੁਣ ਇਹ ਵਾਰਡ ਰਿਜਰਵ ਹੋਣ ਕਰਕੇ ਉਹ ਖੁਦ ਚੋਣ ਲੜ ਰਹੇ ਹਨ।

ਇਸ ਮੌਕੇ ਸਾਬਕਾ ਕੌਂਸਲਰ ਸz. ਗੁਰਮੁੱਖ ਸਿੰਘ ਸੋਹਲ ਨੇ ਕਿਹਾ ਕਿ ਮੁਹਾਲੀ ੪ਹਿਰ ਦਾ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਅਕਾਲੀ ਸਰਕਾਰ ਵੇਲੇ ਹੋਇਆ ਹੈ। ਜਦੋਂ ਸz. ਸੁਖਬੀਰ ਸਿੰਘ ਬਾਦਲ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸਨ ਤਾਂ ਉਹਨਾਂ ਦੀ ਅਗਵਾਈ ਵਿੱਚ ਮੁਹਾਲੀ ਵਿੱਚ ਵੱਡੇ ਪ੍ਰੋਜੈਕਟ ਲਿਆਂਦੇ ਗਏ ਅਤੇ ੪ਹਿਰ ਦੀ ਪਹਿਚਾਣ ਵਿ੪ਵ ਪੱਧਰ ਤੇ ਬਣਾਉਣ ਲਈ ਉਪਰਾਲੇ ਕੀਤੇ ਗਏ। ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਅਕਾਲੀ ਉਮੀਦਵਾਰਾਂ ਨੂੰ ਜਿਤਾਉਣਾ ਜਰੂਰੀ ਹੈ।

ਉਹਨਾਂ ਕਿਹਾ ਕਿ ਉਹਨਾਂ ਨੂੰ ਵਾਰਡ ਵਾਸੀਆਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਵਾਰਡ ਵਾਸੀਆਂ ਨੇ ਉਹਨਾਂ ਨੂੰ ਭਰੋਸਾ ਦਿਤਾ ਹੈ ਕਿ ਉਹ ਉਹਨਾਂ ਨੂੰ ਵੱਡੇ ਫਰਕ ਨਾਲ ਜਿਤਾਉਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬਹਾਦਰ ਸਿੰਘ, ਗੁਰਮੀਤ ਸਿੰਘ, ਮਨਜਿੰਦਰ ਸਿੰਘ, ਰਾਜਬੀਰ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਮਨਦੀਪ ਸਿੰਘ, ਗੁਰਵਿਦਰ ਸਿੰਘ ਪਿੰਕੀ, ਜਤਿੰਦਰ ਸਿੰਘ ਬੱਬੂ, ਜਗਤ ਸਿੰਘ, ਬਲਰਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਕਰਨ ਸਿੰਘ, ਦਲਜੀਤ ਸਿੰਘ, ਹਰਭਜਨ ਸਿੰਘ, ਦਯਾਲ ਸਿੰਘ, ਜਸਮਿੰਦਰ ਪਾਲ ਕੌਰ ਰੋਜੀ, ਜਸਵੀਰ ਕੌਰ, ਕੁਲਦੀਪ ਕੌਰ, ਰਣਜੀਤ ਕੌਰ, ਗੁਰਜੀਤ ਕੌਰ ਸਮੇਤ ਉਹਨਾਂ ਦੇ ਹੋਰ ਸਮਰਥਕ ਹਾਜਿਰ ਸਨ।

Leave a Reply

Your email address will not be published. Required fields are marked *