ਸਤਿੰਦਰ ਗਿਲ ਨੇ ਅਕਾਲੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ

ਐਸ ਏ ਐਸ ਨਗਰ, 10 ਸਤੰਬਰ (ਸ.ਬ.) ਯੂਥ ਅਕਾਲੀ ਦਲ ਜਿਲ੍ਹਾ ਮੁਹਾਲੀ ਦਿਹਾਤੀ ਦੇ ਪ੍ਰਧਾਨ ਸ੍ਰ. ਸਤਿੰਦਰ ਸਿੰਘ ਗਿੱਲ ਨੇ ਪਿੰਡ ਗੋਬਿੰਦਗੜ੍ਹ ਵਿਖੇ ਸਰਪੰਚ ਤਰਲੋਚਨ ਸਿੰਘ ਦੇ ਘਰ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਇਸ ਮੌਕੇ ਉਹਨਾਂ ਨੇ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸਬੰਧੀ ਅਕਾਲੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ|
ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਗਿਲ ਨੇ ਕਿਹਾ ਕਿ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸਦ ਦੀਆਂ ਚੋਣਾਂ ਸਬੰਧੀ ਅਕਾਲੀ ਵਰਕਰਾਂ ਵਿੱਚ ਪੂਰਾ ਜੋਸ਼ ਹੈ| ਉਹਨਾਂ ਕਿਹਾ ਕਿ ਅਕਾਲੀ ਉਮੀਦਵਾਰਾਂ ਦੀ ਸਥਿਤੀ ਹਰ ਇਲਾਕੇ ਵਿੱਚ ਹੀ ਮਜਬੂਤ ਹੈ ਅਤੇ ਅਕਾਲੀ ਉਮੀਦਵਾਰ ਹੀ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਜਿਤਣਗੇ| ਉਹਨਾਂ ਕਿਹਾ ਕਿ ਸਾਰੇ ਅਕਾਲੀ ਵਰਕਰਾਂ ਨੂੰ ਅਕਾਲੀ ਉਮੀਦਵਾਰਾਂ ਦੀ ਜਿਤ ਲਈ ਦਿਨ ਰਾਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਘਰ ਘਰ ਜਾ ਕੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਪੱਖ ਵਿੱਚ ਪ੍ਰਚਾਰ ਕਰਨਾ ਚਾਹੀਦਾ ਹੈ|
ਇਸ ਮੌਕੇ ਜਿਲ੍ਹਾ ਪ੍ਰੀਸਦ ਲਈ ਅਕਾਲੀ ਉਮੀਦਵਾਰ ਜਗਤਾਰ ਸਿੰਘ, ਬਲਾਕ ਸੰਮਤੀ ਲਈ ਅਕਾਲੀ ਉਮੀਦਵਾਰ ਰੇਨੂੰ ਬਾਲਾ, ਸੁਰਿੰਦਰ ਸਿੰਘ, ਹਰਪਾਲ ਸਿੰਘ, ਗੁਰਚਰਨ ਸਿੰਘ, ਗੁਰਮੀਤ ਸਿੰਘ, ਮਨਪ੍ਰੀਤ ਸਿੰਘ, ਬਲਵਿੰਦਰ, ਹੈਪੀ ਖਾਨ, ਰੂਪ ਖਾਨ, ਭਾਗ ਸਿੰਘ, ਸੁਰਜੀਤ ਸਿੰਘ, ਜਸਵੰਤ ਸਿੰਘ, ਬਲਜੀਤ ਸਿੰਘ, ਬਲਜੀਤ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *