ਸਤਿੰਦਰ ਸਰਤਾਜ ਦਾ ਵਿਸ਼ੇਸ਼ ਪ੍ਰੋਗਰਾਮ 22 ਜੁਲਾਈ ਨੂੰ

ਐਸ ਏ ਐਸ ਨਗਰ, 20 ਜੁਲਾਈ (ਸ.ਬ.) ਆਰੀਅਨਜ਼ ਗਰੁੱਪ ਆਫ ਕਾਲਜ, ਚੰਡੀਗੜ੍ਹ ਅਤੇ ਨਾਰਥ  ਕੰਟਰੀ ਮਾਲ ਅਤੇ ਐਟਲਸ ਆਊਟਡੋਰ ਕੰਪਨੀ ਵੱਲੋਂ 22 ਜੁਲਾਈ ਨੂੰ ਨਾਰਥ ਕੰਟਰੀ ਮਾਲ ਖਰੜ ਵਿਖੇ ਗਾਇਕ ਸਤਿੰਦਰ ਸਰਤਾਜ ਦਾ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰੀਅਨਜ ਗਰੁੱਪ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਸਤਿੰਦਰ ਸਰਤਾਜ ਦੀ ਫਿਲਮ ‘ਦਿ ਬਲੈਕ ਪ੍ਰਿੰਸ’ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ| ਇਸ ਮੌਕੇ ਐਟਲੈਸ ਆਊਟਡੋਰ ਮੀਡੀਆ ਦੇ ਐਮ ਡੀ ਇਸ਼ਪ੍ਰੀਤ ਸਿੰਘ ਵਿੱਕੀ ਵੀ ਮੌਜੂਦ ਸਨ|

Leave a Reply

Your email address will not be published. Required fields are marked *