ਸਪਾਈਸ ਚੌਂਕ ਵਾਲੀ ਸੜਕ ਦੀ ਹਾਲਤ ਸੁਧਾਰੀ ਜਾਵੇ : ਧਨੋਆ

ਐਸ ਏ ਐਸ ਨਗਰ, 31 ਜਨਵਰੀ (ਸ.ਬ.) ਕੌਂਸਲਰ ਸਤਵੀਰ ਸਿੰਘ ਧਨੋਆ ਨੇ ਮੰਗ ਕੀਤੀ ਹੈ ਕਿ ਇੰਡਸਟਰੀਅਲ ਏਰੀਆ ਫੇਜ਼ 1 ਦੀ ਸਪਾਈਸ ਚੌਂਕ ਵਾਲੀ ਸੜਕ ਦੀ ਹਾਲਤ ਵਿੱਚ ਸੁਧਾਰ ਕੀਤਾ ਜਾਵੇ|
ਇਕ ਬਿਆਨ ਵਿੱਚ ਸ੍ਰ. ਧਨੋਆ ਨੇ ਕਿਹਾ ਕਿ ਇਸ ਸੜਕ ਦੀ ਹਾਲਤ ਠੀਕ ਨਹੀਂ ਹੈ, ਇਸ ਸੜਕ ਉਪਰ ਥਾਂ ਥਾਂ ਟੋਏ ਪਏ ਹੋਏ ਹਨ, ਜਿਸ ਕਾਰਨ ਇਥੇ ਹਾਦਸੇ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ| ਉਹਨਾਂ ਕਿਹਾ ਕਿ ਇਹਨਾਂ ਖੱਡਿਆਂ ਕਾਰਨ ਵਾਹਨਾਂ ਦੀ ਟੁੱਟਭੱਜ ਵੀ ਹੁੰਦੀ ਰਹਿੰਦੀ ਹੈ|
ਉਹਨਾਂ ਕਿਹਾ ਕਿ ਇਸ ਸੜਕ ਤੋਂ ਹਰ ਦਿਨ ਹਜਾਰਾਂ ਦੀ ਗਿਣਤੀ ਵਿੱਚ ਲੋਕ ਲੰਘਦੇ ਹਨ, ਜਿਹਨਾਂ ਵਿੱਚ ਫੈਕਟਰੀਆਂ ਦੇ ਵਿੱਚ ਕੰਮ ਕਰਨ ਵਾਲਿਆਂ ਦੀ ਵੱਡੀ ਗਿਣਤੀ ਹੁੰਦੀ ਹੈ| ਸੜਕ ਦੀ ਮਾੜੀ ਹਾਲਤ ਕਾਰਨ ਰਾਹਗੀਰਾਂ ਨੂੰ ਬਹੁਤ ਪ੍ਰੇਸ਼ਾਨ ਹੋਣਾ ਪੈਂਦਾ ਹੈ| ਉਹਨਾਂ ਮੰਗ ਕੀਤੀ ਕਿ ਇਸ ਸੜਕ ਦੀ ਮੁਰੰਮਤ ਕਰਵਾਈ ਜਾਵੇ| ਇਸ ਮੌਕੇ ਕਾਮਰੇਡ ਦਿਲਦਾਰ ਸਿਘ, ਮੇਹਰ ਸਿੰਘ, ਸੁਦਾਗਰ ਸਿੰਘ, ਸੁਭਾਸ਼ ਚੰਦਰ, ਰਵਿੰਦਰ ਰਵੀ, ਰਾਣਾ, ਵਰਿੰਦਰ ਸਿੰਘ, ਜੀਤ ਸਿੰਘ, ਮੁੰਨਾ ਕੁਮਾਰ ਵੀ ਮੌਜੂਦ ਸਨ|

Leave a Reply

Your email address will not be published. Required fields are marked *