ਸਭਿਆਚਾਰਕ ਨੀਤੀ ਬਣਾਉਣ ਲਈ ਉਪਰਾਲੇ ਕਰਨਾ ਸੁਆਗਤਯੋਗ: ਇਪਟਾ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਸਥਾਨਕ ਸਰਕਾਰ ਵਿਭਾਗ ਤੇ ਸਭਿਆਚਾਰਕ ਵਿਭਾਗ ਦੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਵੱਲੋਂ ਬੁਲਾਈ ਬੈਠਕ ਦੌਰਾਨ ਪੰਜਾਬ ਦੇ ਕਲਮਕਾਰਾਂ ਅਤੇ ਕਲਾਕਾਰਾਂ ਨਾਲ ਸੂਬੇ ਦੀ ਸਭਿਆਚਾਰਕ ਨੀਤੀ ਬਣਾਉਣ ਅਤੇ ਪੰਜਾਬ ਦੇ ਨਿਰੋਏ ਸਭਿਆਚਾਰ ਅਤੇ ਅਮੀਰ ਵਿਰਸੇ ਨੂੰ  ਲੱਚਰ, ਅਸ਼ਲੀਲ, ਹਿੰਸਾ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਦੇ ਗੀਤਾਂ ਰਾਹੀਂ ਪ੍ਰਦੂਸ਼ਤ ਕਰ ਰਹੇ ਗੀਤਕਾਰਾਂ ਅਤੇ ਗਾਇਕਾਂ ਨੂੰ ਸਖਤੀ ਨਾਲ ਸਿੱਝਣ ਲਈ ਸੈਂਸਰ ਬੋਰਡ ਬਣਾਉਣ ਤੋਂ ਇਲਾਵਾ ਪੰਜਾਬੀ ਅਤੇ ਪੰਜਾਬੀਅਤ ਪੱਖੀ ਵਿਚਾਰਾਂ ਕਰਨ ਦਾ ਸਵਾਗਤ ਕਰਨਾ ਬਣਦਾ ਹੈ|
ਇਪਟਾ, ਪੰਜਾਬ ਦੇ ਪ੍ਰਧਾਨ ਇੰਦਰਜੀਤ ਰੂਪੋਵਾਲੀ ਅਤੇ ਜਨਰਲ ਸਕੱਤਰ ਸੰਜੀਵਨ ਸਿੰਘ ਨੇ ਦੱਸਿਆ ਕਿ ਇਪਟਾ  ਸਮੇਤ ਹੋਰ ਅਨੇਕਾਂ ਸੰਸਥਾਵਾਂ ਅਤੇ ਸੁਹਿਰਦ ਸਭਿਆਚਾਰਕ ਕਾਮਿਆਂ ਦਾ ਮੰਨਣਾ ਹੈ ਕਿ ਨਿੱਤ ਦਿਨ ਵਿਆਹ ਸ਼ਾਦੀਆਂ ਵਿੱਚ ਸ਼ਰੇਆਮ ਗੋਲੀਆਂ ਚੱਲਾ ਕੇ ਕਤਲ ਕਰਨ, ਬਲਤਕਾਰ, ਗੁੰਡਾਗਰਦੀ ਦੀਆਂ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਲਈ ਅਜਿਹੀ ਬੇਹੁੱਦੀ ਗਾਇਕੀ ਹੀ ਜਿੰਮੇਵਾਰ ਹੈ| ਇਸ ਇਨਸਾਨੀਅਤ ਵਿਰੋਧੀ ਵੱਗ ਰਹੀ ਹਵਾਂ ਨੂੰ ਠੱਲ ਪਾਉਣਾ  ਕੱਲੇ-ਕਾਰੇ ਵਿਆਕਤੀ ਜਾਂ ਸੰਸਥਾਂ ਦੇ ਵਿਰੋਧ ਨਾਲ ਠੱਲ ਨਹੀਂ ਪੈਣੀ ਸਗੋਂ ਸਭ ਨੂੰ ਇਕ-ਮੁੱਠ ਅਤੇ ਇਕ ਜੁੱਟ ਹੋਕੇ ਆਪਣਾ ਵਿਰੋਧ ਬੁਲੰਦ ਆਵਾਜ਼ ਵਿੱਚ ਪ੍ਰਗਟ ਕਰਨਾ ਹੋਵੇਗਾ|

Leave a Reply

Your email address will not be published. Required fields are marked *